ਚੱਬੇਵਾਲ ਜ਼ਿਮਨੀ ਚੋਣ

ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ ਹਰ ਪੱਖੋਂ ਪੁਖਤਾ ਇੰਤਜਾਮ ਕੀਤੇ: ਕੋਮਲ ਮਿੱਤਲ ਚੱਬੇਵਾਲ ਦੇ ਵੋਟਰਾਂ ਲਈ ਉਦਯੋਗਿਕ ਇਕਾਈਆਂ ਵੱਲੋਂ ਪੇਡ ਛੁੱਟੀ ਦਾ ਐਲਾਨ ਹੁਸ਼ਿਆਰਪੁਰ, 19 ਨਵੰਬਰ: ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਲਈ ਬੁੱਧਵਾਰ ਨੂੰ ਪੈਣ ਵਾਲੀਆਂ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਸ਼ਾਂਤਮਈ ਵੋਟਿੰਗ ਲਈ ਵੋਟਰਾਂ ਦਾ ਧੰਨਵਾਦ

ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਵੋਟਾਂ ਪਵਾਉਣ ਲਈ ਚੋਣ ਅਮਲੇ ਦੀ ਸ਼ਲਾਘਾ ਸ਼ਾਮ 5 ਵਜੇ ਤੱਕ 48.01 ਫੀਸਦੀ ਵੋਟਿੰਗ ਦਰਜ ਹੁਸ਼ਿਆਰਪੁਰ, 20 ਨਵੰਬਰ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਦੌਰਾਨ ਮੁਕੰਮਲ ਤੌਰ ’ਤੇ ਸ਼ਾਂਤਮਈ ਢੰਗ ਨਾਲ ਵੋਟਿੰਗ ਲਈ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵੋਟਿੰਗ ਪ੍ਰਕਿਰਿਆ […]

Continue Reading

ਆਬਜ਼ਰਵਰ ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਪੰਚਾਇਤੀ ਚੋਣ ਅਮਲੇ ਦੀ ਫਾਈਨਲ ਰੈਂਡਮਾਈਜ਼ੇਸ਼ਨ ਦਾ ਜਾਇਜ਼ਾ ਲਿਆ
ਪ੍ਰਸ਼ਾਸ਼ਨ ਪੰਚਾਇਤੀ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਤਿਆਰ :- ਆਬਜ਼ਰਵਰ ਅਰਵਿੰਦ ਪਾਲ ਸਿੰਘ ਸੰਧੂ

ਜ਼ਿਲ੍ਹਾ ਲੁਧਿਆਣਾ ਦੇ ਪਿੰਡਾਂ ਦੇ ਵੋਟਰ ਮੰਗਲਵਾਰ ਨੂੰ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ ਜੋ ਪੰਚਾਇਤੀ ਚੋਣਾਂ ਲਈ ਮੈਦਾਨ ਵਿੱਚ ਹਨ, ਜਿੱਥੇ ਪੋਲਿੰਗ ਬੂਥਾਂ ‘ਤੇ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਚਾਇਤੀ ਚੋਣਾਂ ਨੂੰ ਸ਼ਾਂਤਮਈ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ […]

Continue Reading

ਵਿਧਾਇਕ ਜਿੰਪਾ ਨੇ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੀਆਂ 11 ਸਰਬਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ ਕੀਤਾ ਸਨਮਾਨਿਤ

ਕਿਹਾ, ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨਾਲ ਪਿੰਡਾਂ ਦੀ ਏਕਤਾ ਅਤੇ ਸਦਭਾਵਨਾ ਨੂੰ ਮਿਲੇਗਾ ਵਧਾਵਾ ਹੁਸ਼ਿਆਰਪੁਰ, 13 ਅਕਤੂਬਰ (ਪੰਚਾਇਤ ਬਾਣੀ)- ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਧਾਨ ਸਭਾ ਹਲਕੇ ਦੀਆਂ 57 ਵਿੱਚੋਂ 11 ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ […]

Continue Reading

ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ

–ਐਕਸ਼ਨ ਪਲਾਨ ਨੂੰ ਲਾਗੂ ਕਰਨ ਸਬੰਧੀ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤਾਂ ਕੀਤੀਆਂ ਜਾਰੀ ਹੁਸ਼ਿਆਰਪੁਰ, 29 ਜੁਲਾਈ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਅਤੇ ਵਿਭਾਗਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ  ਪ੍ਰਧਾਨਗੀ ਵਿਚ ਪਰਾਲੀ ਪ੍ਰਬੰਧਨ ਨੂੰ ਲੈ ਕੇ ਮੀਟਿੰਗ ਹੋਈ ਮੀਟਿੰਗ ਦਾ ਮੁੱਖ ਉਦੇਸ਼ ਸਾਲ 2024 ਦੌਰਾਨ ਪਰਾਲੀ ਪ੍ਰਬੰਧਨ ਸਬੰਧੀ ਵਧੀਆ ਢੰਗ ਨਾਲ ਐਕਸ਼ਨ ਪਲਾਨ ਨੂੰ ਲਾਗੂ ਕਰਨਾ ਸੀ,  ਤਾਂ ਜੋ ਜ਼ਿਲ੍ਹੇ ਵਿਚ ਅੱਗ ਲਗਾਉਣ ਸਬੰਧੀ ਕੋਈ ਵੀ ਘਟਨਾ ਨਾ ਹੋਵੇ।   ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਵੱਖ-ਵੱਖ ਉਦਯੋਗਿਕ ਇਕਾਈਆਂ, ਜਿਨ੍ਹਾਂ ਵਿਚ ਪਰਾਲੀ ਦੀ ਖਪਤ ਕੀਤੀ ਜਾਂਦੀ ਹੈ ਅਤੇ ਕਿਸਾਨ,  ਜੋ ਬੇਲਰ ਚਲਾ ਕੇ ਪਰਾਲੀ ਇਕੱਠੀ ਕਰਦੇ ਹਨ, ਦਾ ਆਪਸੀ ਤਾਲਮੇਲ ਅਤੇ ਸਹਿਯੋਗ ਵਧਾਉਣ ਲਈ ਉਪ ਮੰਡਲ ਪੱਧਰ ’ਤੇ ਇਸ ਦੀ ਮੈਪਿੰਗ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਉਦਯੋਗਿਕ ਇਕਾਈਆਂ, ਜਿਨ੍ਹਾਂ ਵਿਚ ਪਰਾਲੀ ਦਾ ਪ੍ਰਯੋਗ ਕੱਚੇ ਮਾਲ ਜਾਂ ਬਾਲਣ ਵਜੋਂ ਕੀਤਾ ਜਾਂਦਾ ਹੈ,  ਨੂੰ ਪਰਾਲੀ ਪ੍ਰਬੰਧਨ ਲਈ ਅੱਗੇ ਆ ਕੇ ਇਸ ਵਾਤਾਵਰਨ ਪੱਖੀ ਮੁਹਿੰਮ ਵਿਚ ਯੋਗਦਾਨ ਪਾਉਣ ਲਈ ਕਿਹਾ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਪਿੰਡ ਪੱਧਰ ਤੱਕ ਜਾਗਰੂਕਤਾ ਮੁਹਿੰਮ ਚਲਾ ਕੇ ਪਿਛਲੇ ਸਾਲ ਦੌਰਾਨ ਕਿਸਾਨਾਂ  ਵੱਲੋਂ ਪ੍ਰਾਪਤ ਕੀਤੀ ਗਈ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਨੂੰ ਵੱਧ ਤੋਂ ਵੱਧ ਪ੍ਰਯੋਗ ਵਿਚ ਲਿਆਉਣ ’ਤੇ ਜ਼ੋਰ ਦਿੱਤਾ।  ਇਸ  ਮੌਕੇ ਵੱਖਵੱਖ ਉਦਯੋਗਿਕ ਇਕਾਈਆਂ ਵਿਚ ਹੁਸ਼ਿਆਰਪੁਰ ਤੋਂ ਇਕੱਠੀ ਕੀਤੀ ਜਾਣ ਵਾਲੀ ਪਰਾਲੀ ਅਤੇ ਇਸ ਦੀ  ਖਪਤ ਸਬੰਧੀ ਟੀਚਿਆਂ ਦੇ ਬਾਰੇ ਵਿਚ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਨੇ ਜਾਣਕਾਰੀ ਦਿੱਤੀ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਕਿਸਾਨਾਂ ਨੂੰ ਵੀ ਆਪਣੇ ਖੇਤਰ ਵਿਚ ਕੰਮ ਕਰ ਰਹੇ ਬੇਲਰਾਂ ਨਾਲ ਪਰਾਲੀ  ਪ੍ਰਬੰਧਨ ਲਈ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ,  ਐਸ.ਡੀ.ਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਟਾਂਡਾ ਵਿਓਮ ਭਾਰਦਵਾਜ, ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ  ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ

Continue Reading

ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 32ਵੀਂ ਖੇਤਰੀ ਐਥਲੈਟਿਕਸ ਮੀਟ ਸ਼ੁਰੂ

-ਪੰਜਾਬ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਜਵਾਹਰ ਨਵੋਦਿਆ ਵਿਦਿਆਲਿਆਂ ਦੇ ਖਿਡਾਰੀ ਦਿਖਾਉਣਗੇ ਜੌਹਰ ਹੁਸ਼ਿਆਰਪੁਰ, 29 ਜੁਲਾਈ : ਨਵੋਦਿਆ ਵਿਦਿਆਲਿਆ ਸਮਿਤੀ ਚੰਡੀਗੜ੍ਹ ਰੀਜਨ ਦੀ ਰਹਿਨੁਮਾਈ ਹੇਠ ਪੰਜਾਬ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਜਵਾਹਰ ਨਵੋਦਿਆ ਵਿਦਿਆਲਿਆਂ ਦੇ ਖਿਡਾਰੀਆਂ ਦੀ 32ਵੀਂ ਖੇਤਰੀ ਨਵੋਦਿਆ ਵਿਦਿਆਲਿਆ ਸਮਿਤੀ ਐਥਲੈਟਿਕਸ ਮੀਟ ਪੀ. ਐਮ ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਚ ਅੱਜ ਸ਼ੁਰੂ […]

Continue Reading

ਪੰਜਾਬ ਸਰਕਾਰ ਨੇ ਯੋਗ ਦੇ ਖੇਤਰ ’ਚ ਲਿਆਂਦੀ ਕ੍ਰਾਂਤੀ : ਮਾਧਵੀ ਸਿੰਘ

-ਰੋਜ਼ਾਨਾ ਯੋਗ ਕਰਕੇ ਲੋਕ ਪਾ ਰਹੇ ਹਨ ਬਿਮਾਰੀਆਂ ਤੋਂ ਛੁਟਕਾਰਾ ਹੁਸ਼ਿਆਰਪੁਰ, 18 ਜੂਨ :ਪੰਜਾਬ ਸਰਕਾਰ ਦੁਆਰਾ ਮੁੱਖ ਮੰਤਰੀ ਪੰਜਾਬ ਯੋਗਸ਼ਾਲਾ ਪ੍ਰਾਜੈਕਟ ਤਹਿਤ ਯੋਗ ਦੇ ਖੇਤਰ ਵਿਚ ਕ੍ਰਾਂਤੀ ਲਿਆਂਦੀ ਹੈ। ਇਸੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਮੁਕੇਰੀਆਂ ਵਿਖੇ ਵੱਖ-ਵੱਖ ਸਥਾਨਾਂ ’ਤੇ ਯੋਗ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਹ ਜਾਣਕਾਰ ਦਿੰਦਿਆਂ ਜ਼ਿਲ੍ਹਾ ਯੋਗ ਕੁਆਰਡੀਨੇਟਰ ਮਾਧਵੀ ਸਿੰਘ ਨੇ […]

Continue Reading

ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ ਹੱਲ : ਬ੍ਰਮ ਸ਼ੰਕਰ ਜਿੰਪਾ

-ਕੈਬਨਿਟ ਮੰਤਰੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼-ਹੁਸ਼ਿਆਰਪੁਰ ਵਾਸੀਆਂ ਦੀਆਂ ਸਮੱਸਿਆਵਾਂ ਬਾਰੇ ਖੁੱਲ੍ਹ ਕੇ ਕੀਤੀ ਵਿਚਾਰ-ਚਰਚਾ-ਸ਼ਹਿਰ ਵਾਸੀਆਂ ਨੂੰ ਪਾਣੀ ਦੀ ਦੁਰਵਰਤੋਂ ਨਾ ਕਰਨ ਦੀ ਕੀਤੀ ਅਪੀਲ ਹੁਸ਼ਿਆਰਪੁਰ, 18 ਜੂਨ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਨਗਰ ਨਿਗਮ ਦਫ਼ਤਰ ਵਿਖੇ ਨਿਗਮ ਦੇ ਅਧਿਕਾਰੀਆਂ ਅਤੇ ਸਟਾਫ਼ ਨਾਲ ਮੀਟਿੰਗ ਕਰਦਿਆਂ ਨਿਰਦੇਸ਼ ਦਿੱਤੇ ਕਿ ਸ਼ਹਿਰ […]

Continue Reading

ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ 3 ਮਈ 2024 (ਪੰਚਾਇਤ ਬਾਣੀ)- ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਕਿਸਾਨਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਦੇਸ਼ ਦੀਆਂ ਅਨਾਜ ਦੀਆਂ ਲੋੜਾਂ ਦੀ ਪੂਰਤੀ ਅਤੇ ਕੁਦਰਤੀ ਸੋਮਿਆਂ ਦੀ ਸੂਝ ਬੂਝ ਨਾਲ ਵਰਤੋਂ ਕਰਨ ਦੇ ਸੰਦਰਭ ਵਿੱਚ ਕਿਸਾਨਾ ਨੂੰ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਘੱਟ ਪਾਣੀ ਅਤੇ ਘੱਟ ਖਰਚੇ ਨਾਲ ਵੱਧ ਝਾੜ ਦੇਣ […]

Continue Reading

ਜਿਲ੍ਹੇ ਵਿੱਚ ਹੁਣ ਤੱਕ 517865 ਮੀਟਰਿਕ ਟਨ ਕਣਕ ਦੀ ਹੋਈ ਆਮਦ – ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ 918.41 ਕਰੋੜ ਰੁਪਏ ਦੀ ਹੋਈ ਅਦਾਇਗੀ ਅੰਮ੍ਰਿਤਸਰ, 4 ਮਈ 2024 (ਪੰਚਾਇਤ ਬਾਣੀ)- ਜਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਪੂਰੇ ਜੋਰਾਂ ਨਾਲ ਚੱਲ ਰਹੀ ਹੈ। ਜਿਲਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆ ਰਹੀ ਅਤੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਮੰਡੀਆਂ ਵਿੱਚ ਪੂਰੇ ਇੰਤਜਾਮ ਕੀਤੇ ਗਏ […]

Continue Reading