ਜ਼ਿਲ੍ਹਾ ਪ੍ਰੀਸ਼ਦ ਭਵਨ, ਹੁਸ਼ਿਆਰਪੁਰ ਦੇ ਸਾਹਮਣੇ ਸਿਵਲ ਲਾਈਨਜ਼ ਵਿਖੇ ਸਥਿਤ ਪੀ.ਐਨ.ਬੀ. ਆਰ ਸੇਟੀ (ਪੇਂਡੂ ਸਵੈ ਰੋਜ਼ਗਾਰ ਟ੍ਰੇਨਿੰਗ ਸੰਸਥਾ) ਵਲੋਂ 27 ਜਨਵਰੀ ਤੋਂ ਫੈਸ਼ਨ ਡਿਜ਼ਾਈਨਿੰਗ ਦਾ ਮੁਫ਼ਤ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਰਜਿੰਦਰ ਕੁਮਾਰ ਭਾਟੀਆ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਧਾਰ ਕਾਰਡ ਦੀ ਕਾਪੀ, 2 ਪਾਸਪੋਰਟ ਸਾਈਜ਼ ਫੋਟੋ, ਵਿਦਿਆਕ ਯੋਗਤਾ ਸਰਟੀਫਿਕੇਟਾਂ ਦੀਆਂ ਕਾਪੀਆਂ ਅਤੇ ਐਸ.ਸੀ. / ਬੀ.ਪੀ.ਐਲ. ਸਰਟੀਫਿਕੇਟ, ਜੇਕਰ ਕੋਈ ਹੋਵੇ ਤਾਂ 27 ਜਨਵਰੀ ਨੂੰ ਜਾਂ ਇਸ ਤੋਂ ਪਹਿਲਾਂ ਇੰਸਟੀਚਿਊਟ ਵਿਖੇ ਆ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਬਿਲਕੁਲ ਮੁਫਤ ਹੈ, ਸਗੋਂ ਇੰਸਟੀਚਿਊਟ ਵਿੱਚ ਬਿਨਾਂ ਕਿਸੇ ਫੀਸ ਦੇ ਦੁਪਹਿਰ ਦਾ ਖਾਣਾ ਅਤੇ ਚਾਹ ਦਿੱਤੀ ਜਾਂਦੀ ਹੈ। ਸਿਖਲਾਈ ਤੋਂ ਬਾਅਦ ਸਿਖਿਆਰਥੀਆਂ ਨੂੰ ਇਕ ਸਰਟੀਫਿਕੇਟ ਜਾਰੀ ਕੀਤਾ ਜਾਂਦਾ ਹੈ ਅਤੇ ਸਿਖਿਆਰਥੀਆਂ ਨੂੰ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵੀ ਹਰ ਸੰਭਵ ਮਦਦ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 01882-295880 ਜਾਂ 9872759614, 9463284447, 8968846446 ਉਤੇ ਸੰਪਰਕ ਕੀਤਾ ਜਾ ਸਕਦਾ ਹੈ।