ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਵਿਚ 889 ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਪਾਈ 4 ਕਰੋੜ 33 ਲੱਖ ਦੀ ਰਾਸ਼ੀ-ਬ੍ਰਮ ਸ਼ੰਕਰ ਜਿੰਪਾ

Punjab

ਪੰਜਾਬ ਸਰਕਾਰ ਵੱਲੋਂ ਲੋੜਵੰਦ ਲੜਕੀਆਂ ਦੇ ਵਿਆਹ ਮੌਕੇ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਂਦੀ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਜ਼ਿਲ੍ਹੇ ਵਿਚ ਕੁੱਲ 849 ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਆਨਲਾਈਨ ਮੈਨੇਜਮੈਂਟ ਸਿਸਟਮ ਰਾਹੀਂ 4,32,99,000 ਰੁਪਏ ਦੀ ਰਾਸ਼ੀ ਪਾ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਮਾਰਚ 2022 ਤੋਂ ਮਈ 2022 ਤੱਕ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਯੋਗ ਲਾਭਪਾਤਰੀਆਂ ਨੂੰ 51-51 ਹਜ਼ਾਰ ਰੁਪਏ ਦੇ ਹਿਸਾਬ ਨਾਲ ਰਾਸ਼ੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਮਾਰਚ, ਅਪ੍ਰੈਲ ਅਤੇ ਮਈ 2022 ਦੌਰਾਨ ਅਨੁਸÇੂਚਤ ਜਾਤੀ ਨਾਲ ਸਬੰਧਤ 606 ਲੜਕੀਆਂ ਨੂੰ 3,09,06,000 ਰੁਪਏ ਦੀ ਰਾਸ਼ੀ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ 243 ਲੜਕੀਆਂ ਨੂੰ 1,23,93,000 ਰੁਪਏ ਦੀ ਰਾਸ਼ੀ ਆਸ਼ੀਰਵਾਦ ਸਕੀਮ ਤਹਿਤ ਮੁਹੱਈਆ ਕਰਵਾਈ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ 2022 ਦੌਰਾਨ ਅਨੁਸੂਚਿਤ ਜਾਤੀ ਨਾਲ ਸਬੰਧਤ 293 ਲੜਕੀਆਂ, ਅਪ੍ਰੈਲ 2022 ਦੌਰਾਨ 280 ਅਤੇ ਮਈ 2022 ਦੌਰਾਨ 33 ਲੜਕੀਆਂ ਨੂੰ ਪ੍ਰਤੀ ਕੇਸ 51-51 ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ। ਇਸੇ ਤਰ੍ਹਾਂ ਮਾਰਚ 2022 ਦੌਰਾਨ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ 158 ਲੜਕੀਆਂ, ਅਪ੍ਰੈਲ 2022 ਦੌਰਾਨ 85 ਲੜਕੀਆਂ ਨੂੰ ਪ੍ਰਤੀ ਕੇਸ 51-51 ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਲਾਭ ਲੈਣ ਲਈ ਬਿਨੇ ਪੱਤਰ ਵਿਆਹ ਤੋਂ30 ਦਿਨ ਪਹਿਲਾਂ ਅਤੇ ਵਿਆਹ ਦੀ ਤਰੀਕ ਤੋਂ ਬਾਅਦ 30 ਦਿਨਾਂ ਦੇ ਅੰਦਰ ਨਿਰਧਾਰਤ ਪ੍ਰੋਫਾਰਮੇ ਵਿਚ ਦੇਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਹ ਬਿਨੇ ਪੱਤਰ ਸਬੰਧਤ ਤਹਿਸੀਲ ਪੱਧਰ ਦੇੇ ਦਫ਼ਤਰਾਂ ਜਾਂ ਸੇਵਾ ਕੇਂਦਰਾਂ ਵਿਚ ਦਿੱਤੇ ਜਾ ਸਕਦੇ ਹਨ।

Leave a Reply

Your email address will not be published. Required fields are marked *