ਕੈਬਨਿਟ ਮੰਤਰੀ ਨੇ ਬ੍ਰਿਧ ਆਸ਼ਰਮ ਤੇ ਚਿਲਡਰਨ ਹੋਮ ਦਾ ਦੌਰਾ ਕਰਕੇ ਬਜ਼ੁਰਗਾਂ ਤੇ ਬੱਚਿਆਂ ਨਾਲ ਮਨਾਈ ਲੋਹੜੀ

Business Food Hoshiarpur Uncategorized

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਰਾਇਲ ਸਿੱਖ ਯੂਥ ਕਲੱਬ ਦੇ ਅਹੁਦੇਦਾਰਾਂ ਨਾਲ ਮਿਲ ਕੇ ਰਾਮ ਕਲੋਨੀ ਕੈਂਪ ਸਥਿਤ ਬ੍ਰਿਧ ਆਸ਼ਰਮ ਤੇ ਚਿਲਡਰਨ ਹੋਮ ਦਾ ਦੌਰਾ ਕੀਤਾ ਅਤੇ ਬਜ਼ੁਰਗਾਂ ਤੇ ਬੱਚਿਆਂ ਨਾਲ ਲੋਹੜੀ ਮਨਾ ਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਕੈਬਨਿਟ ਮੰਤਰੀ ਜਿੰਪਾ ਦੀ ਧਰਮ ਪਤਨੀ ਵਿਭਾ ਸ਼ਰਮਾ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਬਜ਼ੁਰਗਾਂ ਤੇ ਬੱਚਿਆਂ ਨੂੰ ਮੂੰਗਫਲੀ ਤੇ ਰਿਓੜੀਆਂ ਭੇਂਟ ਕਰਦੇ ਹੋਏ ਉਨ੍ਹਾਂ ਦੀ ਚੰਗੀ ਸਿਹਤ ਲਈ ਕਾਮਨਾ ਕੀਤੀ। ਉਨ੍ਹਾਂ ਬਜ਼ੁਰਗਾਂ ਅਤੇ ਬੱਚਿਆਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਅਤੇ ਵਿਸ਼ਵਾਸ਼ ਦੁਆਇਆ ਕਿ ਉਹ ਉਨ੍ਹਾਂ ਦੀ ਹਰ ਜ਼ਰੂਰਤ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਕੌਂਸਲਰ ਵਿਜੇ ਅਗਰਵਾਲ, ਰਾਇਲ ਸਿੱਖ ਯੂਥ ਕਲੱਬ ਦੇ ਡਾ. ਜਤਿੰਦਰ ਕੌਰ, ਸੁਪ੍ਰੀਤ ਸਿੰਘ, ਹਰਪ੍ਰੀਤ ਸਿਘੰ, ਤੇਜਿੰਦਰ ਸਿੰਘ ਤੋਂ ਇਲਾਵਾ ਵਰਿੰਦਰ ਸ਼ਰਮਾ ਬਿੰਦੂ, ਸਤਵੰਤ ਸਿੰਘ ਸਿਆਣ, ਐਡਵੋਕੇਟ ਅਮਰਜੋਤ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

Leave a Reply

Your email address will not be published. Required fields are marked *