ਕੌਮੀ ਬਾਲੜੀ ਹਫ਼ਤੇ ਸਬੰਧੀ ਸਮੂਹ ਆਂਗਣਵਾੜੀ ਕੇਂਦਰਾਂ ਵਿਚ ਲਗਾਏ ਗਏ ਪੌਦੇ

Punjab Tech

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ ਦੀ ਅਗਵਾਈ ਵਿਚ ਸੀ. ਡੀ. ਪੀ. ਓ ਬਲਾਕ ਹੁਸ਼ਿਆਰਪੁਰ-1 ਦੇ ਆਂਗਣਵਾੜੀ ਕੇਂਦਰਾਂ ਵਿਚ ਅੱਜ ਰਾਸ਼ਟਰੀ ਬਾਲੜੀ ਦਿਵਸ ਹਫ਼ਤੇ ਸਬੰਧੀ ਪੌਦੇ ਲਗਾਏ ਗਏ। ਸੀ. ਡੀ. ਪੀ. ਓ ਮੰਜੂ ਬਾਲਾ ਨੇ ਬਾਲੜੀ ਦਿਵਸ ਹਫ਼ਤੇ ਦੇ ਸਮਾਪਤੀ ਸਮਾਰੋਹ ਮੌਕੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਹਰੇਕ ਕੇਂਦਰ ਵਿਚ ਪੌਦੇ ਲਗਾ ਕੇ ਅਸੀਂ ਇਹ ਸਾਬਤ ਕਰਨਾ ਹੈ ਕਿ ਅਸੀਂ ਆਪਣੀਆਂ ਬੱਚੀਆਂ ਨੂੰ ਵੀ ਇਨ੍ਹਾਂ ਪੌਦਿਆਂ ਦੀ ਤਰ੍ਹਾਂ ਪਾਲਾਂਗੇ।


ਸੀ. ਡੀ. ਪੀ. ਓ ਨੇ ਦੱਸਿਆ ਕਿ ਸਮੁੱਚੇ ਹਫ਼ਤੇ ਭਰ ਵੱਖ-ਵੱਖ ਸਮਾਗਮ ਕੀਤੇ ਗਏ ਅਤੇ ਹਸਤਾਖ਼ਰ ਮੁਹਿੰਮ ਚਲਾਈ ਗਈ। ਇਸ ਤੋਂ ਇਲਾਵਾ ਸੈਮੀਨਾਰ ਲਗਾ ਕੇ ਬੱਚੀਆਂ ਦੀ ਰੱਖਿਆ ਸਬੰਧੀ ਲੋਕਾਂ, ਖਾਸ ਕਰਕੇ ਮਹਿਲਾਵਾਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਨਵਜੰਮੀਆਂ ਬੱਚੀਆਂ ਦੀ ਲੋਹੜੀ ਪਾ ਕੇ Çਲੰਗ ਅਨੁਪਾਤ ਵਿਚ ਸੁਧਾਰ ਲਿਆਉਣਾ ਇਸ ਜਾਗਰੂਕਤਾ ਹਫ਼ਤੇ ਦਾ ਮੁੱਖ ਉਦੇਸ਼ ਸੀ। ਇਸ ਦੌਰਾਨ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਜਾਗਰੂਕਤਾ ਸਟਿੱਕਰ ਵੀ ਲਗਾਏ ਗਏ ਅਤੇ ਲੜਕੀਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਆਮ ਲੋਕਾਂ ਨੂੰ ਵੀ ਪੀ. ਐਨ. ਡੀ. ਟੀ ਐਕਟ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਲੜਕੀਆਂ ਨੂੰ ਚੰਗੀ ਸਿਹਤ ਅਤੇ ਵਧੀਆ ਖ਼ੁਰਾਕ ਲੈਣ ਲਈ ਪ੍ਰੇਰਿਤ ਕੀਤਾ ਤਾਂ ਜੋ ਲੜਕੀਆਂ ਸਮਾਜ ਵਿਚ ਵਧੀਆ ਮੁਕਾਮ ਹਾਸਲ ਕਰ ਸਕਣ।  

Leave a Reply

Your email address will not be published. Required fields are marked *