ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿਚ 26 ਜਨਵਰੀ 2023 ਨੂੰ ਬਿਨ੍ਹਾਂ ਮਨਜ਼ੂਰੀ ਦੇ ਡਰੋਨ ਕੈਮਰਾ ਚਲਾਉਣ / ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਉਨ੍ਹਾਂ ਦੱਸਿਆ ਕਿ ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਅਤੇ ਉਪ ਮੰਡਲ ਪੱਧਰ ’ਤੇ ਗਣਤੰਤਰ ਦਿਵਸ ਸਮਾਗਮਾਂ ਵਿਚ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿਚ ਬਿਨਾਂ ਮਨਜ਼ੂਰੀ ਡਰੋਨ ਕੈਮਰਾ ਚਲਾਉਣ ’ਤੇ ਪਾਬੰਦੀ ਲਗਾਉਣ ਦੀ ਬੇਨਤੀ ਕੀਤੀ ਗਈ ਸੀ, ਜਿਸ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਉਕਤ ਪਾਬੰਦੀ ਲਗਾਈ ਗਈ ਹੈ।
