ਫਗਵਾੜਾ 11 ਜੂਨ (ਸ਼ਿਵਕੋੜਾ) ਟਰੈਵਲ ਏਜੰਟਾਂ ਅਤੇ ਸਟੱਡੀ ਅਬਰੋਡ ਕੰਸਲਟੈਂਟਸ ਦਾ ਇੱਕ ਵਫ਼ਦ ਏਕੋਸ ਸੰਸਥਾ ਦੇ ਪ੍ਰਧਾਨ ਅਸ਼ੋਕ ਭਾਟੀਆ ਦੀ ਅਗਵਾਈ ਹੇਠ ਜਲੰਧਰ ਵਿਖੇ ਆਮ ਆਦਮੀ ਪਾਰਟੀ ਦੇ ਲੋਕਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦੇ ਹੋਏ ਸਰਕਾਰੀ ਤੌਰ ਤੇ ਢੁਕਵੇਂ ਹਲ ਦੀ ਅਪੀਲ ਕੀਤੀ।
ਇਸ ਤੋਂ ਇਲਾਵਾ ਪੁਲਿਸ ਕਮਿਸ਼ਨਰ ਜਲੰਧਰ ਕੁਲਦੀਪ ਚਹਿਲ ਨੂੰ ਵੀ ਮੰਗ ਪੱਤਰ ਵੀ ਸੌਂਪਿਆ ਗਿਆ, ਜਿਸ ਵਿੱਚ ਰਜਿਸਟਰਡ ਟਰੈਵਲ ਏਜੰਟਾਂ ਨੂੰ ਤੰਗ ਨਾ ਕਰਨ ਅਤੇ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਲਈ ਸਲਾਹਕਾਰ ਏਜੰਸੀਆਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਨਾ ਕਰਨ ਦੀ ਮੰਗ ਕੀਤੀ ਗਈ। ਅਸ਼ੋਕ ਭਾਟੀਆ ਨੇ ਦੱਸਿਆ ਕਿ ਸੰਸਦ ਮੈਂਬਰ ਰਿੰਕੂ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਸਾਰੀਆਂ ਮੁਸ਼ਕਿਲਾਂ ਦਾ ਜਲਦੀ ਅਤੇ ਢੁਕਵਾਂ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਇਸੇ ਤਰ੍ਹਾਂ ਸੀ.ਪੀ. ਕੁਲਦੀਪ ਚਾਹਲ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਥੇਬੰਦੀ ਦੀ ਮੰਗ ਅਨੁਸਾਰ ਸੂਚਨਾ ਫਾਰਮ ਵਿੱਚ ਲੋੜੀਂਦੇ ਸੁਧਾਰ ਕੀਤੇ ਜਾਣ। ਭਾਟੀਆ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਫਰਜ਼ੀ ਟਰੈਵਲ ਏਜੰਟਾਂ ਅਤੇ ਸਟੱਡੀ ਏਜੰਸੀਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਸਰਕਾਰ ਅਤੇ ਪੁਲਿਸ ਨੂੰ ਪੂਰਾ ਸਹਿਯੋਗ ਦੇਣ ਲਈ ਵਚਨਬੱਧ ਹੈ। ਇਸ ਦੌਰਾਨ ਕਮਲ ਕੁਮਾਰ ਨੇ ਦੱਸਿਆ ਕਿ ਏਕੋਸ ਟਰੈਵਲ ਏਜੰਟਾਂ ਦੀ ਮਾਨਤਾ ਪ੍ਰਾਪਤ ਸੰਸਥਾ ਹੈ। ਇਸ ਸੰਸਥਾ ਨਾਲ ਜੁੜੇ ਸਾਰੇ ਮੈਂਬਰ ਲਾਇਸੰਸ ਧਾਰਕ ਹਨ ਜੋ ਆਪਣਾ ਕਾਰੋਬਾਰ ਬਹੁਤ ਹੀ ਜ਼ਿੰਮੇਵਾਰੀ ਨਾਲ ਕਰਦੇ ਹਨ। ਇਸ ਮੌਕੇ ਦਵਿੰਦਰ ਸ਼ਰਮਾ, ਸੁਖਵਿੰਦਰ ਸਿੰਘ, ਪਰਨੀਤ ਸਿੰਘ, ਅਰਵਿੰਦਰਪਾਲ ਸਿੰਘ, ਸਚਿਨ ਮੋਂਗਾ, ਅਸ਼ੀਸ਼ ਆਹੂਜਾ, ਸੰਜੀਵ ਕੁਮਾਰ, ਨਿਖਿਲ ਕੁਮਾਰ, ਪਰਮਜੀਤ ਸਿੰਘ, ਪੁਨੀਤ, ਭਗਤ ਸਿੰਘ ਅਤੇ ਭੂਸ਼ਨ ਆਦਿ ਹਾਜ਼ਰ ਸਨ।