ਨਗਰ ਨਿਗਮ ਦੀ  ਪੈਟਰੋਲਿੰਗ ਟੀਮ ਨੇ ਚੈਕਿੰਗ ਦੌਰਾਨ ਦੁਕਾਨਾਂ ਤੋਂ 25 ਕਿਲੋ ਸਿੰਗਲ ਯੂਜ਼ ਪਲਾਸਟਿਕ ਕੀਤਾ ਜ਼ਬਤ

Hoshiarpur Punjab

ਹੁਸ਼ਿਆਰਪੁਰ, 10 ਜਨਵਰੀ: ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਸ਼ਹਿਰ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਲਈ ਗਠਿਤ ਕੀਤੀ ਗਈ  ਪੈਟਰੋਲਿੰਗ   ਟੀਮ ਵਲੋਂ ਅੱਜ ਅਚਨਚੇਤ ਚੈਕਿੰਗ ਕਰਦੇ ਹੋਏ ਸਬਜ਼ੀ ਮੰਡੀ ਤੇ ਖਾਨਪੁਰੀ ਗੇਟ ਵਿਖੇ ਦੁਕਾਨਾਂ ਤੋਂ 25 ਕਿਲੋ ਪਲਾਸਟਿਕ ਦੇ ਲਿਫਾਫੇ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਵਿਚ ਲਿਆਉਣ ਵਾਲੀ ਸਮੱਗਰੀ ਜ਼ਬਤ ਕੀਤੀ ਹੈ। ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਨਗਰ ਨਿਗਮ ਦੀ ਪੈਟਰੋÇਲੰਗ ਟੀਮ ਰੋਜ਼ਾਨਾ ਸ਼ਹਿਰ ਵਿਚ ਅਚਨਚੇਤ ਚੈਕਿੰਗ ਕਰਕੇ ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤੂਆਂ ਨੂੰ ਮੌਕੇ ’ਤੇ ਜ਼ਬਤ ਕਰੇਗੀ। ਉਨ੍ਹਾਂ ਕਿਹਾ ਕਿ ਫਿਰ ਵੀ ਜੇਕਰ ਲੋਕਾਂ ਨੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕੀਤੀ, ਤਾਂ ਉਨ੍ਹਾਂ ਦਾ ਸਾਮਾਨ ਜ਼ਬਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਭਾਰੀ ਜ਼ੁਰਮਾਨਾ ਵੀ ਕੀਤਾ ਜਾਵੇਗਾ। ਇਸ ਮੌਕੇ ਸਹਾਇਕ ਕਮਿਸ਼ਨਰ ਸੰਤੀਪ ਤਿਵਾੜੀ, ਸਕੱਤਰ ਜਸਵਿੰਦਰ ਸਿੰਘ, ਚੀਫ ਸੈਨੇਟਰੀ ਇੰਸਪੈਕਟਰ ਸਰਬਜੀਤ ਸਿੰਘ, ਸੈਨੇਟਰੀ ਇੰਸਪੈਕਟਰ ਗੁਰਵਿੰਦਰ ਸਿੰਘ, ਸੈਨੇਟਰੀ ਸੁਪਰਵਾਈਜ਼ਰ ਕਰਨਜੋਤ ਆਦੀਆ ਤੇ ਨਰਾਇਣ ਗੁਪਤਾ ਵੀ ਮੌਜੂਦ ਸਨ।
ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਸੂਬੇ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ’ਤੇ ਪਾਬੰਦੀ ਲਗਾਈ ਗਈ ਹੈ, ਪਰੰਤੂ ਫ਼ਿਰ ਵੀ ਕਈ ਦੁਕਾਨਦਾਰ ਤੇ ਰੇਹੜੀ, ਫੜੀ ਵਾਲਿਆਂ ਵਲੋਂ ਸਾਮਾਨ ਦੀ ਵਿਕਰੀ ਕਰਨ ਲਈ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਪਣਾ ਫਰਜ਼ ਸਮਝਦੇ ਹੋਏ ਸ਼ਹਿਰ ਨੂੰ ਸੁੰਦਰ ਤੇ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਲਈ ਸਿੰਗਲ ਯੂਜ਼ ਪਲਾਸਟਿਕ ਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਅਤੇ ਆਉਣ ਵਾਲੀ ਪੀੜ੍ਹ ਨੂੰ ਇਕ ਸਵੱਛ ਤੇ ਸਿਹਤਮੰਦ ਵਾਤਾਵਰਣ ਵਿਰਾਸਤ ਵਿਚ ਦੇਣ।

Leave a Reply

Your email address will not be published. Required fields are marked *