ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਵਲੋਂ ਤਿੰਨ ਰੋਜ਼ਾ ਕਮਿਊਨਿਟੀ ਡਿਵੈਲਪਮੈਂਟ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

Uncategorized

  ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ,ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਜ਼ਿਲ੍ਹਾ ਯੂਥ ਅਫ਼ਸਰ ਰਾਕੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਭੂੰਗਾ ਦੇ ਜੀ.ਜੀ.ਡੀ.ਐਸ. ਡੀ ਕਾਲਜ ਦੇ ਕਾਮਰਸ ਵਿਭਾਗ, ਖੇਤੀਬਾੜੀ ਵਿਭਾਗ ਅਤੇ ਐਨ.ਐਸ.ਐਸ. ਯੂਨਿਟ ਦੇ ਬਹੁਤ ਹੀ ਸ਼ਲਾਘਾਯੋਗ ਸਹਿਯੋਗ ਨਾਲ ਤਿੰਨ ਰੋਜ਼ਾ ਯੂਥ ਲੀਡਰਸ਼ਿਪ ਅਤੇ ਕਮਿਊਨਿਟੀ ਡਿਵੈਲਪਮੈਂਟ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਸ੍ਰੀ ਰਾਜੀਵ ਕੁਮਾਰ ਨੇ ਕੀਤਾ। ਇਸ ਸਿਖਲਾਈ ਪ੍ਰੋਗਰਾਮ ਵਿੱਚ 40  ਨੌਜਵਾਨਾਂ ਨੇ ਭਾਗ ਲਿਆ। ਇਸ ਟ੍ਰੇਨਿੰਗ ਦੇ ਪਹਿਲੇ ਦਿਨ ਸ੍ਰੀ ਰਾਕੇਸ਼ ਕੁਮਾਰ ਜ਼ਿਲ੍ਹਾ ਯੁਵਾ ਅਫ਼ਸਰ ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਨੇ ਇਸ ਪ੍ਰੋਗਰਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।  ਇਸ ਮੌਕੇ ਪਿ੍ੰਸੀਪਲ ਡਾ. ਰਾਜੀਵ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਵਿਚ ਹਿੱਸਾ ਲੈਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਇਸ ਪ੍ਰੋਗਰਾਮ ਲਈ ਜੀ ਜੀ ਡੀ ਐਸ ਡੀ ਕਾਲਜ ਹਰਿਆਣਾ ਨੂੰ ਚੁਣਨ ਲਈ ਨਹਿਰੂ ਯੁਵਾ ਕੇਂਦਰ ਦਾ ਧੰਨਵਾਦ ਵੀ ਕੀਤਾ।

        ਟ੍ਰੇਨਿੰਗ ਦੇ ਦੂਜੇ ਦਿਨ ਰਿਸੋਰਸ ਪਰਸਨ ਅਸ਼ੋਕ ਪੁਰੀ ਨੇ ਨੌਜਵਾਨਾਂ ਨੂੰ ਵਲੰਟੀਅਰੀ ਅਤੇ ਲੀਡਰਸ਼ਿਪ ਬਾਰੇ ਜਾਣਕਾਰੀ ਦਿੱਤੀ, ਰਿਸੋਰਸ ਪਰਸਨ ਅੰਕੁਸ਼ ਸ਼ਰਮਾ ਨੇ ਨੌਜਵਾਨਾਂ ਨੂੰ ਲੀਡਰਸ਼ਿਪ ਅਤੇ ਸੰਚਾਰ ਹੁਨਰ, ਮਨਿੰਦਰ ਸਿੰਘ ਸੱਧਰ ਨੇ ਜ਼ਿਲ੍ਹੇ ਵਿੱਚ ਸਵੈ-ਇੱਛੁਕ ਮੌਕਿਆਂ ਰਾਹੀਂ ਸਮਾਜ ਦੇ ਵਿਕਾਸ ਬਾਰੇ ਜਾਣਕਾਰੀ ਦਿੱਤੀ। ਰਿਸੋਰਸ ਪਰਸਨ ਰਾਕੇਸ਼ ਡਡਵਾਲ ਨੇ ਨਵੇਂ ਹੁਨਰ ਸਿੱਖਣ, ਕੰਮ ਵਿੱਚ ਉਦੇਸ਼ ਲੱਭਣ ਅਤੇ ਆਪਣੇ ਕਰੀਅਰ ਵਿੱਚ ਅੱਗੇ ਵਧਣ ਲਈ ਅਪਣਾਈਆਂ ਜਾਣ ਵਾਲੀਆਂ ਪ੍ਰਕਿਰਿਆਵਾਂ ਬਾਰੇ ਦੱਸਿਆ। ਰਿਸੋਰਸ ਪਰਸਨ ਪ੍ਰੋਫੈਸਰ ਸੁਰੇਸ਼ ਕੁਮਾਰ, ਪ੍ਰੋਫੈਸਰ ਫੁਲਾਰਾਣੀ ਨੇ ਸਿਖਿਆਰਥੀਆਂ ਨੂੰ ਯੁਵਾ ਕੇਂਦਰਿਤ ਭਾਈਚਾਰਕ ਵਿਕਾਸ ਬਾਰੇ ਜਾਣਕਾਰੀ ਦਿੱਤੀ। ਰਿਸੋਰਸ ਪਰਸਨ ਪ੍ਰੋਫੈਸਰ ਹਰਜੋਤ ਕੌਰ ਨੇ ਨੌਜਵਾਨਾਂ ਨੂੰ ਆਪਣੀ ਸ਼ਖਸੀਅਤ ਦਾ ਵਿਕਾਸ ਕਰਨ ਬਾਰੇ ਜਾਣਕਾਰੀ ਦਿੱਤੀ।

         ਸਿਖਲਾਈ ਦੇ ਤੀਜੇ ਦਿਨ ਕਰਨ ਕੁਮਾਰ ਨੇ ਸਿਖਿਆਰਥੀਆਂ ਨੂੰ ਸਿਹਤ, ਤੰਦਰੁਸਤੀ ਅਤੇ ਖੇਡਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਕੈਂਪ ਦੌਰਾਨ ਯੋਗਾ ਵੀ ਕਰਵਾਇਆ ਗਿਆ ਤਾਂ ਜੋ ਸਿਖਿਆਰਥੀਆਂ ਨੂੰ ਯੋਗਾ ਬਾਰੇ ਜਾਗਰੂਕ ਕੀਤਾ ਜਾ ਸਕੇ।ਰਿਸੋਰਸ ਪਰਸਨ ਪ੍ਰੋਫੈਸਰ ਰਾਜੀਵ ਕੁਮਾਰ ਸ਼ਰਮਾ ਨੇ ਨੌਜਵਾਨਾਂ ਨੂੰ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਬਾਰੇ ਜਾਣਕਾਰੀ ਦਿੱਤੀ। ਰਿਸੋਰਸ ਪਰਸਨ ਅਨਿਲ ਕੁਮਾਰ ਵੱਲੋਂ ਸਮਾਰਟਫੋਨ ਅਤੇ ਇੰਟਰਨੈੱਟ ਦਾ ਲਾਭ ਲੈਂਦਿਆਂ ਨੌਜਵਾਨਾਂ ਨੂੰ ਪ੍ਰੋਜੈਕਟਰ ਰਾਹੀਂ ਡਿਜੀਟਲ ਸਾਖਰਤਾ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਸਿਖਲਾਈ ਦੌਰਾਨ ਨੌਜਵਾਨਾਂ ਦੀ ਗਰੁੱਪ ਡਿਸਕਸ਼ਨ ਅਤੇ ਗਰੁੱਪ ਪੇਸ਼ਕਾਰੀ ਵੀ ਕਰਵਾਈ ਗਈ।

                 ਇਸ ਪ੍ਰੋਗਰਾਮ ਦੌਰਾਨ ਕੈਚ ਦ ਰੇਨ ਪ੍ਰੋਗਰਾਮ ਵਿੱਚ ਜੀ-20 ਦੀ ਪ੍ਰਧਾਨਗੀ ਅਤੇ ਪਾਣੀ ਦੀ ਸੰਭਾਲ ਸਬੰਧੀ ਅੰਤਰਰਾਸ਼ਟਰੀ ਸਾਲ 2023 ਬਾਰੇ ਜਾਣਕਾਰੀ ਦਿੱਤੀ ਗਈ।

               ਟ੍ਰੇਨਿੰਗ ਦੇ ਆਖਰੀ ਦਿਨ ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਅਟਾਰਨੀ ਸ੍ਰੀ ਦਵਿੰਦਰ ਕੁਮਾਰ ਵਿਸ਼ੇਸ਼ ਤੌਰ ਪਹੁੰਚੇ। ਉਨ੍ਹਾਂ ਦਾ ਰਾਕੇਸ਼ ਕੁਮਾਰ, ਜ਼ਿਲ੍ਹਾ ਯੂਥ ਅਫ਼ਸਰ, ਨਹਿਰੂ ਯੁਵਾ ਕੇਂਦਰ, ਹੁਸ਼ਿਆਰਪੁਰ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਮੁੱਖ ਮਹਿਮਾਨ ਨੇ ਸਿਖਿਆਰਥੀਆਂ ਨੂੰ ਅਜਿਹੀ ਸਿਖਲਾਈ ਵਿੱਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਉਹ ਆਪਣੀ ਸ਼ਖ਼ਸੀਅਤ ਨੂੰ ਨਿਖਾਰ ਕੇ ਚੰਗੇ ਸਮਾਜ ਦੀ ਉਸਾਰੀ ਕਰ ਸਕਦੇ ਹਨ। ਸ੍ਰੀ ਰਾਕੇਸ਼ ਕੁਮਾਰ ਜ਼ਿਲ੍ਹਾ ਯੂਥ ਅਫ਼ਸਰ ਅਤੇ ਪ੍ਰਿੰਸੀਪਲ ਰਾਜੀਵ ਕੁਮਾਰ ਜੀਜੀਡੀਐਸਡੀ ਕਾਲਜ ਵੱਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਵਧੀਆ ਪੇਸ਼ਕਾਰੀ ਕਰਨ ਵਾਲੇ ਨੌਜਵਾਨਾਂ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਸਿਖਲਾਈ ਦੌਰਾਨ ਸਾਰੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਕੈਂਪ ਦੌਰਾਨ ਜੀ.ਜੀ.ਡੀ.ਐਸ.ਡੀ ਕਾਲਜ ਦੇ ਸਮੂਹ ਸਟਾਫ਼ ਦਾ ਰਾਕੇਸ਼ ਕੁਮਾਰ ਜ਼ਿਲ੍ਹਾ ਯੁਵਾ ਅਫ਼ਸਰ ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਵੱਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਐਨਵਾਈਵੀ ਤਰਨਜੀਤ ਐਕਸ ਐਨਵਾਈਵੀ ਅਸ਼ਬਨੀ ਕੁਮਾਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

Leave a Reply

Your email address will not be published. Required fields are marked *