ਜਲੰਧਰ, 18 ਜਨਵਰੀ: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੁੱਧਵਾਰ ਨੂੰ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 22 ਉਮੀਦਵਾਰਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਰਣਜੀਤ ਕੌਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਕੋਸਮੋ ਟਾਟਾ ਕੰਪਨੀ ਵੱਲੋਂ ਸ਼ਿਰਕਤ ਕੀਤੀ ਗਈ ਅਤੇ 43 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 22 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ।
ਉਨ੍ਹਾਂ ਕਿਹਾ ਕਿ ਜਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕਿਆਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਸੰਪਰਕ ਕਰਨ ਅਤੇ ਬਿਊਰੋ ਵੱਲੋਂ ਸਮੇਂ-ਸਮੇਂ ‘ਤੇ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਵਿੱਚ ਭਾਗ ਲੈਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 90569-20100 ’ਤੇ ਵੀ ਰਾਬਤਾ ਕੀਤਾ ਜਾ ਸਕਦਾ ਹੈ।