ਪਲੇਸਮੈਂਟ ਕੈਂਪ ’ਚ 23 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ

Business Jalandhar Punjab Tech

ਜਲੰਧਰ, 15 ਨਵੰਬਰ (ਪੰਚਾਇਤ ਬਾਣੀ)- ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਮੰਗਲਵਾਰ ਨੂੰ ਆਪਣੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ 23 ਉਮੀਦਵਾਰਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਰਣਜੀਤ ਕੌਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਐਨ.ਆਈ.ਆਈ.ਟੀ. ਵੱਲੋਂ ਸ਼ਿਰਕਤ ਕੀਤੀ ਗਈ ਅਤੇ 57 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 23 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ ਹੈ।


ਰਣਜੀਤ ਕੌਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਸਮੇਂ-ਸਮੇਂ ’ਤੇ ਅਜਿਹੇ ਪਲੇਸਮੈਂਟ ਕੈਂਪ ਲਾ ਕੇ ਨੌਜਵਾਨਾਂ ਦੀ ਰੋਜ਼ਗਾਰ ਪ੍ਰਾਪਤੀ ਵਿੱਚ ਮਦਦ ਕੀਤੀ ਜਾਂਦੀ ਹੈ।ਉਨ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕਿਆਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸੰਪਰਕ ਕਰਨ ਲਈ ਕਿਹਾ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰ. 90569-20100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *