ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਸ਼ੁੱਕਰਵਾਰ ਨੂੰ ਆਪਣੇ ਦਫ਼ਤਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 23 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ।
ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰਣਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਆਈ.ਸੀ.ਆਈ.ਸੀ.ਆਈ. ਬੈਂਕ, ਐਨ.ਐਮ.ਵੀ. ਟੈਕਨੋਲੋਜੀਜ਼ ਪ੍ਰਾਈਵੇਟ ਲਿਮਟਿਡ ਵੱਲੋਂ ਸ਼ਿਰਕਤ ਕੀਤੀ ਗਈ ਅਤੇ 37 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 23 ਉਮੀਦਵਾਰਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ।
ਰਣਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਡੀ.ਬੀ.ਈ.ਈ. ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕਿਆਂ ਲਈ ਬਿਊਰੋ ਵੱਲੋਂ ਸਮੇਂ-ਸਮੇਂ ’ਤੇ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਨੌਜਵਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਹੁੰਚ ਕਰ ਸਕਦੇ ਹਨ ਅਤੇ ਦਫ਼ਤਰ ਦੇ ਹੈਲਪਲਾਈਨ ਨੰ. 90569-20100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।