ਫਗਵਾੜਾ ਨਗਰ ਨਿਗਮ ਚੋਣਾਂ ’ਚ ਯੁਵਾ ਸ਼ਕਤੀ ‘ਆਪ’ ਦੀ ਜਿੱਤ ਯਕੀਨੀ ਬਣਾਏਗੀ : ਬੰਗੜ

Punjab Tech

ਫਗਵਾੜਾ 11 ਜੂਨ (ਸ਼ਿਵ ਕੋੜਾ) ਆਮ ਆਦਮੀ ਪਾਰਟੀ ਦੇ ਯੂਥ ਆਗੂ ਵਰੁਣ ਬੰਗੜ ਨੇ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਨਵ ਨਿਯੁਕਤ ਮੰਤਰੀ ਬਲਕਾਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਤਰੀ ਬਣਨ ਦੀ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਫਗਵਾੜਾ ਨਾਲ ਸਬੰਧਤ ਕੁਝ ਮੰਗਾਂ ਵੱਲ ਉਨ੍ਹਾਂ ਦਾ ਧਿਆਨ ਦੁਆਇਆ, ਜਿਨ੍ਹਾਂ ਨੂੰ ਵਿਭਾਗੀ ਮੰਤਰੀ ਵੱਲੋਂ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੁਲਾਕਾਤ ਬਾਰੇ ਜਾਣਕਾਰੀ ਦਿੰਦਿਆਂ ਵਰੁਣ ਬੰਗੜ ਨੇ ਦੱਸਿਆ ਕਿ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਫਗਵਾੜਾ ਦੇ ਵਿਕਾਸ ਲਈ ਲੋੜੀਂਦੇ ਫੰਡਾਂ ਵਿਚ ਕੋਈ ਕਮੀ ਨਾ ਰਹਿਣ ਦੇਣ ਦਾ ਭਰੋਸਾ ਦਿੱਤਾ ਹੈ ਅਤੇ ਨੇੜਲੇ ਭਵਿੱਖ ‘ਚ ਸੰਭਾਵਿਤ ਨਗਰ ਨਿਗਮ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਫਗਵਾੜਾ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਆਮ ਆਦਮੀ ਪਾਰਟੀ ਨਾਲ ਜੋੜਨ ਦੀ ਹਦਾਇਤ ਕੀਤੀ ਹੈ। ਯੂਥ ‘ਆਪ’ ਆਗੂ ਨੇ ਕਿਹਾ ਕਿ ਜਦੋਂ ਵੀ ਫਗਵਾੜਾ ਨਗਰ ਨਿਗਮ ਚੋਣਾਂ ਹੋਣਗੀਆਂ ਤਾਂ ਫਗਵਾੜਾ ਦੀ ਨੌਜਵਾਨ ਸ਼ਕਤੀ ‘ਆਪ’ ਪਾਰਟੀ ਦੀ ਸ਼ਾਨਦਾਰ ਜਿੱਤ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਪੜ੍ਹੇ-ਲਿਖੇ ਨੌਜਵਾਨ ਜਾਣਦੇ ਹਨ ਕਿ ਫਗਵਾੜਾ ਦਾ ਸਰਵਪੱਖੀ ਵਿਕਾਸ ਤਾਂ ਹੀ ਸੰਭਵ ਹੈ ਜੇਕਰ ਨਿਗਮ ਚੋਣਾਂ ‘ਚ ਸ਼ਾਨਦਾਰ ਜਿੱਤ ਨਾਲ ਸੂਬੇ ਦੀ ਭਗਵੰਤ ਮਾਨ ਸਰਕਾਰ ਦੇ ਹੱਥ ਹੋਰ ਮਜ਼ਬੂਤ ਹੋਣਗੇ।

Leave a Reply

Your email address will not be published. Required fields are marked *