ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਵੱਖ-ਵੱਖ ਖੇਤੀ ਮਸ਼ੀਨਾਂ ਦੀ ਖਰੀਦ ਤੋਂ ਬਾਅਦ ਕਿਸਾਨਾਂ ਨੂੰ ਸਬਸਿਡੀ ਜਾਰੀ : ਡਿਪਟੀ ਕਮਿਸ਼ਨਰ

Punjab

ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਖ-ਵੱਖ ਖੇਤੀ ਮਸ਼ੀਨਾਂ ’ਤੇ ਸਬਸਿਡੀ ਦੇਣ ਦਾ ਫੈਸਲਾ ਲਿਆ ਗਿਆ ਹੈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਸਰਕਾਰ ਵਲੋਂ ’ਰਾਸ਼ਟਰੀ ਖੇਤੀ ਵਿਕਾਸ ਯੋਜਨਾ’ ਦੀ ਸਬ-ਸਕੀਮ ’ਫਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.)’ ਤਹਿਤ ਂ ਵੱਖ-ਵੱਖ ਖੇਤੀ ਮਸ਼ੀਨਾਂ ’ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਮਨਜ਼ੂਰ ਕੀਤੇ ਗਏ ਬਿਨੈਕਾਰਾਂ ਵਿੱਚੋਂ ਸਕੀਮ ਦੀਆਂ ਹਦਾਇਤਾਂ ਅਨੁਸਾਰ ਨਿਰਧਾਰਤ ਸਮੇਂ ਅੰਦਰ ਮਸ਼ੀਨਾਂ ਖਰੀਦਣ ਵਾਲੇ ਲਾਭਪਾਤਰੀਆਂ ਦੀਆਂ  ਮਸ਼ੀਨਾਂ ਦੀ ਖੇਤੀ ਅਧਿਕਾਰੀਆਂ ਵਲੋਂ ਫਿਜ਼ੀਕਲ ਵੈਰੀਫਿਕੇਸ਼ਨ ਕਰਨ ਉਪਰੰਤ ਬਣਦੀ ਸਬਸਿਡੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਪਾਈ ਜਾ ਰਹੀ ਹੈ।


  ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਦੇਵ ਸਿੰਘ ਨੇ ਦੱਸਿਆ ਕਿ ਸਬਸਿਡੀ ਜਾਰੀ ਕਰਨ ਦੇ ਪਹਿਲੇ ਪੜਾਅ ਤਹਿਤ 68 ਲਾਭਪਾਤਰੀਆਂ ਨੂੰ 38 ਲੱਖ 92 ਹਜ਼ਾਰ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ।  ਇਨ੍ਹਾਂ ਲਾਭਪਾਤਰੀਆਂ ਨੂੰ 20 ਬੈਟਰੀ ਓਪਰੇਟਿਡ ਸਪਰੇ ਪੰਪ, 21 ਪਾਵਰ ਇੰਜਣ ਓਪਰੇਟਿਡ ਸਪਰੇ ਪੰਪ, 12 ਟਰੈਕਟਰ ਓਪਰੇਟਿਡ ਸਪਰੇ ਪੰਪ ਅਤੇ 15 ਨਿਊਮੈਟਿਕ ਪਲਾਂਟਰ ਖਰੀਦਣ ਲਈ ਸਬਸਿਡੀ ਦਿੱਤੀ ਗਈ ਹੈ। ਇਨ੍ਹਾਂ ਲਾਭਪਾਤਰੀਆਂ ਵਿੱਚ 66 ਵਿਅਕਤੀਗਤ ਕਿਸਾਨ (48 ਮਰਦ ਅਤੇ 8 ਇਸਤਰੀ ਕਿਸਾਨ), 1 ਸਹਿਕਾਰੀ ਸਭਾ ਅਤੇ 1 ਰਜਿਸਟਰਡ ਕਿਸਾਨ ਸਮੂਹ ਹਾਜ਼ਰ ਸਨ।

Leave a Reply

Your email address will not be published. Required fields are marked *