ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਨੌਜਵਾਨ ਕਰਨ ਅਪਲਾਈ : ਡਿਪਟੀ ਕਮਿਸ਼ਨਰ

Punjab World

ਹੁਸ਼ਿਆਰਪੁਰ, ਨਵੰਬਰ (ਪੰਚਾਇਤ ਬਾਣੀ)- ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨ (ਲੜਕੇ-ਲੜਕੀਆਂ) ਨੂੰ ਮੈਡਲ, ਸਕਰੋਲ, ਸਰਟੀਫਿਕੇਟ ਅਤੇ 51 ਹਜ਼ਾਰ ਰੁਪਏ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।


ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਯੁਵਕ ਗਤੀਵਿਧੀਆਂ ਵਿਚ ਸ਼ਲਾਘਾਯੋਗ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੁਰਸਕਾਰ ਲਈ ਨੌਜਵਾਨ ਪਿਛਲੇ ਸਾਲ ਤੋਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਯੁਵਕ ਭਲਾਈ ਗਤੀਵਿਧੀਆਂ, ਕੌਮੀ ਸੇਵਾ ਯੋਜਨਾ, ਐਨ.ਸੀ.ਸੀ. ਸਭਿਆਚਾਰਕ ਗਤੀਵਿਧੀਆਂ, ਪਰਬਤਰੋਹਣ, ਹਾਈਕਿੰਗ ਟੈ੍ਰਕਿੰਗ, ਖੇਡਾਂ, ਸਮਾਜ ਸੇਵਾ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆਂ ਵਿਰੁੱਧ ਜਾਗਰੂਕਤਾ, ਵਿਦਿਅਕ ਯੋਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਿੰਗ ਤੇ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿਚ ਹਿੱਸਾ ਲੈਂਦਾ ਰਿਹਾ ਹੋਵੇ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪੁਰਸਕਾਰ ਸਿਰਫ ਪੰਜਾਬ ਦੇ ਨੌਜਵਾਨਾਂ ਲਈ ਹੈ ਅਤੇ ਉਮੀਦਵਾਰ ਦੀ ਉਮਰ 31 ਮਾਰਚ 2022 ਨੂੰ 15 ਸਾਲ ਤੋਂ ਘੱਟ ਅਤੇ 35 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਮੀਦਵਾਰ ਯੁਵਕ ਭਲਾਈ ਗਤੀਵਿਧੀਆਂ ਜਾਂ ਸਮਾਜ ਸੇਵਾ ਵਿਚ ਸ਼ਾਮਲ ਹੁੰਦਾ ਰਿਹਾ ਹੋਵੇ ਅਤੇ ਪੁਰਸਕਾਰ ਪ੍ਰਾਪਤ ਹੋਣ ਤੋਂ ਬਾਅਦ ਵੀ 2 ਸਾਲ ਬਾਅਦ ਇਨ੍ਹਾਂ ਗਤੀਵਿਧੀਆਂ ਨੂੰ ਜਾਰੀ ਰੱਖਣ ਦਾ ਇਛੁੱਕ ਹੋਵੇ ਅਤੇ ਇਹ ਗਤੀਵਿਧੀਆਂ ਸਮਾਜ ਸੇਵਾ ਤੇ ਨੌਜਵਾਨਾਂ ਦੇ ਵਿਕਾਸ ਵਿਚ ਸਹਾਇਕ ਹੋਣੀਆਂ ਚਾਹੀਦੀਆਂ ਹਨ।
ਸ਼੍ਰੀ ਸੰਦੀਪ ਹੰਸ ਨੇ ਕਿਹਾ ਕਿ ਇਸ ਪੁਰਸਕਾਰ ਲਈ ਚੋਣ ਉਸ ਦੀ ਸਮਾਜ ਸੁਧਾਰ ਵਿਚ ਅਸਲ ਇੱਛਾ ਤੇ ਪ੍ਰਤੀਨਿਧਤਾ ਦੇ ਆਧਾਰ ’ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪੁਰਸਕਾਰ ਸਬੰਧੀ ਪ੍ਰੋਫਾਰਾਮਾਂ ਵਿਭਾਗ ਦੀ ਵੈਬ ਸਾਈਟ  https://pbsports.punjab.gov.in/pdf/shaheed-e-azam-bhagat-singh.pdf     ’ਤੇ ਜਾਂ ਜ਼ਿਲ੍ਹੇ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਦਫ਼ਤਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਪੁਰਸਕਾਰ ਲਈ ਯੋਗ ਉਮੀਦਵਾਰ ਆਪਣੇ ਬਿਨੈ ਪੱਤਰ ਅਤੇ ਪ੍ਰਾਪਤੀਆਂ ਸਬੰਧੀ ਆਪਣਾ ਬਿਨੈ ਪੱਤਰ ਅਤੇ ਪ੍ਰਾਪਤੀਆਂ (ਦਸਤਾਵੇਜ਼) ਦੀ ਫਾਈਲ ਜ਼ਿਲ੍ਹੇ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਦਫ਼ਤਰ ਵਿਚ 30 ਨਵੰਬਰ 2022 ਤੱਕ ਭੇਜ ਸਕਦੇ ਹਨ। ਕਿਸੇ ਤਰ੍ਹਾਂ ਦੀ ਸਮੱਸਿਆ ਆਉਣ ’ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਦੇ ਮੋਬਾਇਲ ਨੰਬਰ 98158-81016 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *