ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਸਿੱਖਿਆਵਾਂ ਨੇ ਹਮੇਸ਼ਾਂ ਮਾਨਵਤਾ, ਸਮਾਜਿਕ ਸਦਭਾਵਨਾ ਅਤੇ ਭਾਈਚਾਰੇ ਦਾ ਦਿੱਤਾ ਸੰਦੇਸ਼ : ਬ੍ਰਮ ਸ਼ੰਕਰ ਜਿੰਪਾ

Hoshiarpur Punjab

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼ਹਿਰ ਵਿਚ ਬਹੁਤ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਕੱਢਿਆ ਗਿਆ। ਇਸ ਦੌਰਾਨ ਸੈਸ਼ਨ ਚੌਕ ਵਿਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਿਥੇ ਲੰਗਰ ਲਗਾ ਕੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ, ਉਥੇ ਨਗਰ ਕੀਰਤਨ ਵਿਚ ਸ਼ਾਮਿਲ ਹੋ ਕੇ ਗੁਰੂ ਚਰਨਾਂ ਵਿਚ ਹਾਜ਼ਰੀ ਵੀ ਲਗਾਈ। ਉਨ੍ਹਾਂ ਸੰਗਤਾਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਜੀ ਨੇ ਹਮੇਸ਼ਾਂ ਮਾਨਵਤਾ, ਸਮਾਜਿਕ ਸਦਭਾਵਨਾ ਅਤੇ ਮਾਨਵਤਾਵਾਦੀ ਵਿਚਾਰਧਾਰਾ ਦਾ ਉਪਦੇਸ਼ ਦਿੰਦੇ ਹੋਏ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਇਕ ਐਸੇ ਆਦਰਸ਼ ਸਮਾਜ ਦਾ ਸੰਕਲਪ ਪੇਸ਼ ਕੀਤਾ, ਜਿਥੇ ਕਿਸੇ ਨੂੰ ਕਿਸੇ ਕਿਸਮ ਦੇ ਦੁੱਖ ਵਿਚੋਂ ਨਹੀਂ ਲੰਘਣਾ ਪੈਂਦਾ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ’ਤੇ ਆਧਾਰਿਤ ਸਮਾਜ ਦੀ ਉਸਾਰੀ ਲਈ ਪ੍ਰਤੀਬੱਧ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਦਰਸ਼ਾਂ ਨੂੰ ਅਪਨਾਉਣ ਦੀ ਜ਼ਰੂਰਤ ਹੈ, ਕਿਉਂਕਿ ਉਨ੍ਹਾਂ ਨੇ ਬਿਨ੍ਹਾਂ ਭੇਦਭਾਵ ਦੇ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਾਨ ਗੁਰੂਆਂ, ਸੰਤਾਂ ਤੇ ਮਹਾਪੁਰਸ਼ਾਂ ਦੀਆਂ ਸਿੱਖਿਆ ਦੇ ਪ੍ਰਚਾਰ ਪ੍ਰਸਾਰ ਲਈ ਵਚਨਬੱਧ ਹੈ, ਜੋ ਕਿ ਸਮੂਚੀ ਮਾਨਵਤਾ ਲਈ ਮਾਰਗ ਦਰਸ਼ਕ ਹੈ।

Leave a Reply

Your email address will not be published. Required fields are marked *