ਸੜਕ ਸੁਰੱਖਿਆ ਹਫ਼ਤੇ ਤਹਿਤ ਵਾਹਨ ਚਾਲਕਾਂ ਨੂੰ ਵੰਡੇ ਗਏ ਮੁਫ਼ਤ ਹੈਲਮਟ, ਵਾਹਨਾਂ ਦਾ ਹੋਇਆ ਮੁਫ਼ਤ ਪ੍ਰਦੂਸ਼ਣ ਚੈੱਕ

Hoshiarpur Punjab

ਹੁਸ਼ਿਆਰਪੁਰ, ਜਨਵਰੀ 2023: ਸੜਕ ਸੁਰੱਖਿਆ ਹਫ਼ਤੇ ਤਹਿਤ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਹੁਸ਼ਿਆਰਪੁਰ ਪ੍ਰਦੀਪ ਸਿੰਘ ਢਿੱਲੋਂ ਵਲੋਂ ਆਰ.ਟੀ.ਏ ਦਫ਼ਤਰ ਵਿਚ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਰਗੂਕਤਾ ਕੈਂਪ ਵਿਚ ਉਨ੍ਹਾਂ ਅਤੇ ਉਨ੍ਹਾਂ ਦੇ ਸਟਾਫ਼ ਨੇ ਆਮ ਜਨਤਾ ਤੇ ਡਰਾਈਵਰਾਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਨਿਯਮਾਂ ਸਬੰਧੀ ਸਾਹਿਤ ਵੀ ਵੰਡਿਆ।
ਸਕੱਤਰ ਆਰ.ਟੀ.ਏ ਪ੍ਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਸੜਕ ਸੁਰੱਖਿਆ ਜਾਗਰੂਕਤਾ ਹਫਤੇ ਦੀ ਇਸ ਲੜੀ ਵਿਚ ਸੋਨਾਲੀਕਾ ਟਰੈਕਟਰਜ਼ ਲਿਮਟਿਡ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਮੁਫ਼ਤ ਹੈਲਮਟ ਵੰਡੇ ਗਏ ਅਤੇ ਨੂਰ ਪ੍ਰਦੂਸ਼ਣ ਚੈੱਕ ਸੈਂਟਰ ਵਲੋਂ ਪ੍ਰਦੂਸ਼ਣ ਚੈਕਿੰਗ ਵੀ ਕੀਤੀ ਗਈ। ਇਸ ਦੌਰਾਨ 50 ਗੱਡੀਆਂ ਦੇ ਪ੍ਰਦੂਸ਼ਣ ਚੈੱਕ ਕਰਕੇ ਉਨ੍ਹਾਂ ਨੂੰ ਮੁਫ਼ਤ ਪ੍ਰਦੂਸ਼ਣ ਸਰਟੀਫਿਕੇਟ ਵੀ ਜਾਰੀ ਕੀਤੇ ਗਏ।
ਇਸ ਮੌਕੇ ਸੈਕਸ਼ਨ ਅਫ਼ਸਰ ਰਜਿੰਦਰ ਸਿੰਘ ਤੋਂ ਇਲਾਵਾ ਸੁਰਿੰਦਰ ਭੰਡਾਰੀ, ਰਵਿੰਦਰ ਸ਼ਰਮਾ, ਜਤਿੰਦਰ ਸਿੰਘ ਵੀ ਮੌਜੂਦ ਸਨ।

Leave a Reply

Your email address will not be published. Required fields are marked *