ਹੁਸ਼ਿਆਰਪੁਰ, 9 ਅਕਤੂਬਰ: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਦੀ ਹਰ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਤੱਕ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਹ ਵਾਰਡ ਨੰਬਰ 4 ਦੇ ਮੁਹੱਲਾ ਗੌਤਮ ਨਗਰ ਵਿਚ 7 ਲੱਖ 91 ਹਜ਼ਾਰ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਕੌਂਸਲਰ ਅਸ਼ੋਕ ਮਹਿਰਾ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਲਾਕੇ ਵਿਚ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਯੋਜਨਾਬੱਧ ਢੰਗ ਨਾਲ ਵਿਕਾਸ ਕਰਵਾ ਰਹੀ ਹੈ, ਜਿਸ ਤਹਿਤ ਹਰ ਖੇਤਰ ਦੀ ਨੁਹਾਰ ਬਦਲੀ ਜਾ ਰਹੀ ਹੈ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਸਾਰੇ ਵਾਰਡਾਂ ਦੀਆਂ ਮੁੱਖ ਮੰਗਾਂ ਨੂੰ ਪੜਾਅਵਾਰ ਤਰੀਕੇ ਨਾਲ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਵਿਕਾਸ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ, ਤਾਂ ਜੋ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਸ ਦੌਰਾਨ ਨਗਰ ਨਿਗਮ ਅਧਿਕਾਰੀਆਂ ਨੂੰ ਗਲੀ ਦੇ ਨਿਰਮਾਣ ਨੂੰ ਨਿਸ਼ਚਿਤ ਸਮੇਂ ਵਿਚ ਪੂਰਾ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕਾਰਜ ਦੀ ਗੁਣਵੱਤਾ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਹਮੇਸ਼ਾ ਹੀ ਇਹ ਪਹਿਲ ਰਹੀ ਹੈ ਕਿ ਲੋਕਾਂ ਨੂੰ ਸਮੇਂ ਸਿਰ ਬੁਨਿਆਦੀ ਸੁਵਿਧਾਵਾਂ ਪਹੁੰਚਾਈਆਂ ਜਾਣ। ਇਸ ਮੌਕੇ ਸੁਮੇਸ਼ ਸੋਨੀ, ਵਰਿੰਦਰ ਦੱਤ ਵੈਦ, ਅਸ਼ੋਕ ਸ਼ਰਮਾ, ਰਜਿੰਦਰ ਮਲਹੋਤਰਾ ਤੋਂ ਇਲਾਕਾ ਹੋਰ ਮੁਹੱਲਾ ਵਾਸੀ ਵੀ ਮੌਜੂਦ ਸਨ।