ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ 21 ਫ਼ਰਵਰੀ, 2023 ਤੱਕ ਪ੍ਰਾਈਵੇਟ ਅਦਾਰਿਆਂ ਤੇ ਦੁਕਾਨਾਂ ਆਦਿ ਦੇ ਨਾਮ ਪੰਜਾਬੀ ਭਾਸ਼ਾ ਵਿੱਚ ਲਿਖਣ ਸੰਬੰਧੀ ਨਗਰ ਕੌਂਸਲ ਪ੍ਰਧਾਨ ਅਤੇ ਵਪਾਰ ਮੰਡਲ ਨਾਲ ਕੀਤੀ ਮੀਟਿੰਗ

Uncategorized

ਅੱਜ ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਵੱਲੋਂ ਨਗਰ ਕੌਂਸਲ  ਸੁਜਾਨਪੁਰ ਦੇ ਪ੍ਰਧਾਨ ਨਾਲ ਵਿਸੇਸ ਮੀਟਿੰਗ ਕੀਤੀ ਗਈ। ਮੀਟਿੰਗ ਦੋਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਤੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੁਰੇਸ਼ ਮਹਿਤਾ ਅਤੇ ਖੋਜ ਅਫ਼ਸਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਦੀ ਰੋਸ਼ਨੀ ਵਿੱਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਰਕਾਰੀ/ ਅਰਧ ਸਰਕਾਰੀ ਦਫ਼ਤਰਾਂ/ ਵਿਭਾਗਾਂ/ ਅਦਾਰਿਆਂ/ ਸੰਸਥਾਵਾਂ/ ਬੋਰਡਾਂ/ ਨਿਗਮਾਂ ਅਤੇ ਗੈਰ- ਸਰਕਾਰੀ ਸੰਸਥਾਵਾਂ/ ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਦੇ ਨਾਮ, ਨਾਮਪੱਟੀਆਂ, ਸਾਇਨ ਬੋਰਡ ਆਦਿ ਪੰਜਾਬੀ ‘ਚ ਲਿਖਣ ਲਈ ਵਿੱਢੀ ਮੁਹਿੰਮ ਤਹਿਤ  ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਅੱਜ ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਤੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੁਰੇਸ਼ ਮਹਿਤਾ ਅਤੇ ਖੋਜ ਅਫ਼ਸਰ ਰਾਜੇਸ਼ ਕੁਮਾਰ ਵੱਲੋਂ ਨਗਰ ਕੌਂਸਲ  ਸੁਜਾਨਪੁਰ ਦੇ ਪ੍ਰਧਾਨ ਸ੍ਰੀਮਤੀ ਅਨੁਰਾਧਾ ਬਾਲੀ ਅਤੇ ਵਪਾਰ ਮੰਡਲ ਸੁਜਾਨਪੁਰ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਉਪਰੋਕਤ ਵਿਸੇ ਦੇ ਸਬੰਧ ਵਿੱਚ ਵਿਚਾਰ ਵਟਾਂਦਰਾ ਕੀਤਾ।  ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੁਰੇਸ਼ ਮਹਿਤਾ ਵੱਲੋਂ ਉਨ੍ਹਾਂ ਨੂੰ  ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਤੇ ਨਿਰਦੇਸ਼ਾਂ ਸੰਬੰਧੀ ਪੱਤਰ ਸੌਂਪਿਆ ਗਿਆ । ਨਗਰ ਕੌਂਸਲ ਪ੍ਰਧਾਨ ਅਤੇ ਵਪਾਰ ਮੰਡਲ ਵੱਲੋਂ ਬਹੁਤ ਹੀ ਸਕਾਰਾਤਮਕ ਹੁੰਗਾਰਾ ਭਰਿਆ ਗਿਆ ।  

Leave a Reply

Your email address will not be published. Required fields are marked *