ਜ਼ਿਲ੍ਹੇ ਵਿਚ ਅੱਜ ਲੱਗੇਗੀ ਇਸ ਸਾਲ ਦੀ ਪਹਿਲੀ ਰਾਸ਼ਟਰੀ ਲੋਕ ਅਦਾਲਤ

Uncategorized

ਜ਼ਿਲ੍ਹੇ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿਚ 11 ਫਰਵਰੀ 2023 ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਇਸ ਸਾਲ ਦੀ ਪਹਿਲੀ ਰਾਸ਼ਟਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸੀ. ਜੇ. ਐਮ-ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ ਜ਼ਿਲ੍ਹਾ ਕਚਹਿਰੀ ਹੁਸ਼ਿਆਰਪੁਰ, ਉੱਪ ਮੰਡਲ ਦਸੂਹਾ, ਮੁਕੇਰੀਆਂ ਤੇ ਗੜ੍ਹਸ਼ੰਕਰ ਵਿਖੇ ਲੱਗਣ ਵਾਲੀ ਇਸ ਲੋਕ ਅਦਾਲਤ ਵਿਚ ਵੱਖ-ਵੱਖ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ, ਜਿਨ੍ਹਾਂ ਵਿਚ ਸਿਵਲ, ਐਮ. ਏ. ਸੀ. ਟੀ, ਕ੍ਰਿਮੀਨਲ ਕੰਪਾਊਂਡੇਬਲ, ਮਾਲ, ਟ੍ਰੈਫਿਕ ਚਾਲਾਨ, 138 ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, ਪਰਿਵਾਰਕ ਵਿਵਾਦ, ਲੇਬਰ, ਬੈਂਕ, ਟੈਲੀਕਾਮ ਕੰਪਨੀਆਂ ਆਦਿ ਨਾਲ ਸਬੰਧਤ ਅਤੇ ਹੋਰ ਮਾਮਲੇ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਇਸ ਲੋਕ ਅਦਾਲਤ ਵਿਚ ਪੈਂਡਿੰਗ ਅਤੇ ਪ੍ਰੀ-ਲਿਟੀਗੇਟਿਵ ਕੇਸ ਵੀ ਨਿਪਟਾਰੇ ਲਈ ਰਖਵਾਏ ਜਾ ਸਕਦੇ ਹਨ।


ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਕੇਸ ਇਸ ਲੋਕ ਅਦਾਲਤ ਵਿਚ ਲਗਾਉਣ। ਉਨ੍ਹਾਂ ਕਿਹਾ ਕਿ ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ ਅਤੇ ਇਨ੍ਹਾਂ ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ।
ਉਨ੍ਹਾਂ ਅਦਾਲਤਾਂ ਵਿਚ ਭੁਗਤਾਏ ਜਾਣ ਵਾਲੇ ਟ੍ਰੈਫਿਕ ਚਾਲਾਨਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਸ ਵਿਅਕਤੀ ਦਾ ਟ੍ਰੈਫਿਕ ਚਾਲਾਨ ਅਦਾਲਤ ਵਿਚ ਲੱਗਿਆ ਹੋਵੇ, ਉਹ ਮਿਤੀ 11 ਫਰਵਰੀ 2023 ਦੀ ਨੈਸ਼ਨਲ ਲੋਕ ਅਦਾਲਤ ਵਿਚ ਰੱਖੇ ਜਾਣ ਦੀ ਜਾਣਕਾਰੀ ecourts.gov.in ਵੈੱਬਸਾਈਟ ’ਤੇ ਜਾ ਕੇ ਆਪਣੇ ਸੂਬੇ ਅਤੇ ਜ਼ਿਲ੍ਹੇ ਦਾ ਨਾਮ ਭਰੇਗਾ ਅਤੇ ਉਸ ਤੋਂ ਬਾਅਦ ਪਾਰਟੀ ਦਾ ਨਾਮ ਅਤੇ ਚਾਲਾਨ ਨੰਬਰ ਲਿਖਿਆ ਜਾਵੇਗਾ, ਜਿਸ ਨਾਲ ਉਸ ਨੂੰ ਟ੍ਰੈਫਿਕ ਚਾਲਾਨ ਕਿ ਅਦਾਲਤ ਵਿਚ ਹੈ, ਸਬੰਧੀ ਜਾਣਕਾਰੀ ਮਿਲ ਜਾਵੇਗੀ।

Leave a Reply

Your email address will not be published. Required fields are marked *