ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਥਾਣਾ ਸਦਰ ਹੁਸ਼ਿਆਰਪੁਰ ਨੂੰ ਲਾਵਾਰਿਸ ਹਾਲਤ ਵਿਚ ਇਕ ਬੱਚਾ (ਲੜਕਾ) ਮਿਲਿਆ ਹੈ, ਜਿਸ ਦੀ ਉਮਰ ਕਰੀਬ 12 ਸਾਲ ਹੈ। ਉਨ੍ਹਾਂ ਦੱਸਿਆ ਕਿ ਬੱਚੇ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ। ਉਨ੍ਹਾਂ ਦੱਸਿਆ ਕਿ ਬੱਚੇ ਦਾ ਰੰਗ ਕਣਕ ਵੰਨਾ, ਕੱਦ 4 ਫੁੱਟ 7 ਇੰਚ ਅਤੇ ਚਿਹਰੇ ਦੇ ਸੱਜੇ ਪਾਸੇ ਸੜੇ ਹੋਣ ਦੇ ਨਿਸ਼ਾਨ ਹਨ। ਡਾ. ਹਰਪ੍ਰੀਤ ਕੌਰ ਨੇ। ਦੱਸਿਆ ਕਿ ਬੱਚਾ ਆਪਣੇ ਬਾਰੇ ਕੁਝ ਵੀ ਨਹੀਂ ਦੱਸ ਰਿਹਾ। ਉਨ੍ਹਾਂ ਕਿਹਾ ਕਿ ਬੱਚੇ ਨੇ ਗੁਲਾਬੀ ਰੰਗ ਦੀ ਟੀ-ਸ਼ਰਟ ਤੇ ਸਲੇਟੀ ਰੰਗ ਦਾ ਪਜਾਮਾ ਪਹਿਨਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਹੁਸ਼ਿਆਰਪੁਰ ਵੱਲੋਂ ਰੋਜ਼ਨਾਮਚਾ ਨੰਬਰ 26 ਮਿਤੀ 25 ਫਰਵਰੀ 2023 ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਲ ਭਲਾਈ ਕਮੇਟੀ ਹੁਸ਼ਿਆਰਪੁਰ ਵੱਲੋਂ ਬੱਚੇ ਦੀ ਸੁਰੱਖਿਆ ਅਤੇ ਸੰਭਾਲ ਲਈ ਸੰਸਥਾ ‘ਸਹਿਯੋਗ ਹਾਫ ਵੇਅ’ ਰਾਜਪੁਰਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਬੱਚੇ ਦੇ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਥਾਣਾ ਸਦਰ ਹੁਸ਼ਿਆਰਪੁਰ ਜਾਂ ਚੇਅਰਪਰਸਨ ਬਾਲ ਭਲਾਈ ਕਮੇਟੀ ਹੁਸ਼ਿਆਰਪੁਰ ਰਾਮ ਕਲੋਨੀ ਕੈਂਪ, ਚੰਡੀਗੜ੍ਹ ਰੋਡ, ਹੁਸ਼ਿਆਰਪੁਰ ਦੇ ਫੋਨ ਨੰਬਰ 98765-91722, 01882-236063 ’ਤੇ ਸੰਪਰਕ ਕਰੇ।