–ਐਕਸ਼ਨ ਪਲਾਨ ਨੂੰ ਲਾਗੂ ਕਰਨ ਸਬੰਧੀ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤਾਂ ਕੀਤੀਆਂ ਜਾਰੀ
ਹੁਸ਼ਿਆਰਪੁਰ, 29 ਜੁਲਾਈ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਅਤੇ ਵਿਭਾਗਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ
ਪ੍ਰਧਾਨਗੀ ਵਿਚ ਪਰਾਲੀ ਪ੍ਰਬੰਧਨ ਨੂੰ ਲੈ ਕੇ ਮੀਟਿੰਗ ਹੋਈ ਮੀਟਿੰਗ ਦਾ ਮੁੱਖ ਉਦੇਸ਼ ਸਾਲ 2024 ਦੌਰਾਨ ਪਰਾਲੀ ਪ੍ਰਬੰਧਨ ਸਬੰਧੀ ਵਧੀਆ ਢੰਗ ਨਾਲ ਐਕਸ਼ਨ ਪਲਾਨ ਨੂੰ ਲਾਗੂ ਕਰਨਾ ਸੀ,
ਤਾਂ ਜੋ ਜ਼ਿਲ੍ਹੇ ਵਿਚ ਅੱਗ ਲਗਾਉਣ ਸਬੰਧੀ ਕੋਈ ਵੀ ਘਟਨਾ ਨਾ ਹੋਵੇ।
ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਵੱਖ-ਵੱਖ ਉਦਯੋਗਿਕ ਇਕਾਈਆਂ, ਜਿਨ੍ਹਾਂ ਵਿਚ ਪਰਾਲੀ ਦੀ ਖਪਤ ਕੀਤੀ ਜਾਂਦੀ ਹੈ ਅਤੇ ਕਿਸਾਨ,
ਜੋ ਬੇਲਰ ਚਲਾ ਕੇ ਪਰਾਲੀ ਇਕੱਠੀ ਕਰਦੇ ਹਨ, ਦਾ ਆਪਸੀ ਤਾਲਮੇਲ ਅਤੇ ਸਹਿਯੋਗ ਵਧਾਉਣ ਲਈ ਉਪ ਮੰਡਲ ਪੱਧਰ ’ਤੇ ਇਸ ਦੀ ਮੈਪਿੰਗ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਉਦਯੋਗਿਕ ਇਕਾਈਆਂ, ਜਿਨ੍ਹਾਂ ਵਿਚ ਪਰਾਲੀ ਦਾ ਪ੍ਰਯੋਗ ਕੱਚੇ ਮਾਲ ਜਾਂ ਬਾਲਣ ਵਜੋਂ ਕੀਤਾ ਜਾਂਦਾ ਹੈ,
ਨੂੰ ਪਰਾਲੀ ਪ੍ਰਬੰਧਨ ਲਈ ਅੱਗੇ ਆ ਕੇ ਇਸ ਵਾਤਾਵਰਨ ਪੱਖੀ ਮੁਹਿੰਮ ਵਿਚ ਯੋਗਦਾਨ ਪਾਉਣ ਲਈ ਕਿਹਾ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਪਿੰਡ ਪੱਧਰ ਤੱਕ ਜਾਗਰੂਕਤਾ ਮੁਹਿੰਮ ਚਲਾ ਕੇ ਪਿਛਲੇ ਸਾਲ ਦੌਰਾਨ ਕਿਸਾਨਾਂ
ਵੱਲੋਂ ਪ੍ਰਾਪਤ ਕੀਤੀ ਗਈ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਨੂੰ ਵੱਧ ਤੋਂ ਵੱਧ ਪ੍ਰਯੋਗ ਵਿਚ ਲਿਆਉਣ ’ਤੇ ਜ਼ੋਰ ਦਿੱਤਾ।
ਇਸ ਮੌਕੇ ਵੱਖਵੱਖ ਉਦਯੋਗਿਕ ਇਕਾਈਆਂ ਵਿਚ ਹੁਸ਼ਿਆਰਪੁਰ ਤੋਂ ਇਕੱਠੀ ਕੀਤੀ ਜਾਣ ਵਾਲੀ ਪਰਾਲੀ ਅਤੇ ਇਸ ਦੀ
ਖਪਤ ਸਬੰਧੀ ਟੀਚਿਆਂ ਦੇ ਬਾਰੇ ਵਿਚ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਨੇ ਜਾਣਕਾਰੀ ਦਿੱਤੀ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਕਿਸਾਨਾਂ ਨੂੰ ਵੀ ਆਪਣੇ ਖੇਤਰ ਵਿਚ ਕੰਮ ਕਰ ਰਹੇ ਬੇਲਰਾਂ ਨਾਲ ਪਰਾਲੀ
ਪ੍ਰਬੰਧਨ ਲਈ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ,
ਐਸ.ਡੀ.ਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਟਾਂਡਾ ਵਿਓਮ ਭਾਰਦਵਾਜ, ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ
ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ