एलएडीसी नीति पर समाधान की उम्मीद बढ़ी, 3 अगस्त को होगी महत्वपूर्ण बैठक : रोहित शर्मा
फगवाड़ा (शिव कौड़ा) एलएडीसी (लीगल एड डिफेंस काउंसिल) फ्री लीगल एड नीति को लेकर चल…
ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਜਿੰਪਾ ਨੇ ਚੌਹਾਲ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੇ ਸਕੂਲ ਬੈਗ
ਹੁਸ਼ਿਆਰਪੁਰ,1 ਅਗਸਤ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਹਾਲ ਵਿਖੇ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਿੱਖਿਆ ਵਿਭਾਗ ਵੱਲੋਂ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਬਿਹਤਰ ਭਵਿੱਖ ਲਈ ਸਿੱਖਿਆ ਦੀ ਮਹੱਤਤਾ ਬਾਰੇ ਦੱਸਦਿਆਂ ਪੂਰੀ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ-ਨਾਲ ਵਧੀਆ ਵਿੱਦਿਅਕ ਮਾਹੌਲ ਵੀ ਮਿਲ ਸਕੇ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ, ਤਾਂ ਜੋ ਕਿਸੇ ਵੀ ਵਿਦਿਆਰਥੀ ਦੀ ਪੜ੍ਹਾਈ ਸਾਧਨਾਂ ਦੀ ਘਾਟ ਕਾਰਨ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ, ਸਿੱਖਿਆ ਦੇ ਖੇਤਰ ਵਿੱਚ ਨਵੀਆਂ ਉਚਾਈਆਂ ਹਾਸਲ ਕਰਨ ਅਤੇ ਆਪਣੇ ਮਾਪਿਆਂ, ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਬਲਾਕ ਪ੍ਰਧਾਨ ਬਖ਼ਤਾਵਰ ਸਿੰਘ, ਸਰਪੰਚ ਜੀਵਨ ਕੁਮਾਰ, ਕਾਰਜਕਾਰੀ ਪ੍ਰਿੰਸੀਪਲ ਡਾ. ਬਲਵਿੰਦਰ ਕੌਰ ਬਰਿਆਣਾ, ਅੰਕੁਰ ਸ਼ਰਮਾ (ਨੋਡਲ ਅਫ਼ਸਰ ਸਵੀਪ, ਹੁਸ਼ਿਆਰਪੁਰ) ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
ਨਿਸਾਨ ਨੇ ਘਰੇਲੂ ਵਿਕਰੀ ਵਿੱਚ 218 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ
ਹੁਸ਼ਿਆਰਪੁਰ : ਨਿਸਾਨ ਮੋਟਰ ਇੰਡੀਆ ਨੇ ਜੁਲਾਈ, 2026 ਵਿੱਚ ਆਪਣੀ ਹੁਣ ਤੱਕ ਦੀ ਸਭ ਤੋਂ ਵਧੀਆ ਮਹੀਨਾਵਾਰ…
ਸਰਕਾਰ ਦਾ ਮਕਸਦ ਹਰ ਲੋੜਵੰਦ ਪਰਿਵਾਰ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ – ਡਾ. ਰਵਜੋਤ ਸਿੰਘ
ਪਿੰਡ ਬੂਰੇ ਰਾਜਪੂਤਾਂ ਵਿਖੇ ‘ਲੋਕ ਮਿਲਣੀ’ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਵੰਡੇ ਸਮਾਰਟ ਕਾਰਡ ਅਤੇ ਰਾਸ਼ਨ…
Most Read
Featured blogs
ਈਕੋ ਫਰੈਂਡਲੀ ਟੂਰਿਜ਼ਮ ਵਜੋਂ ਉਭਰੇਗਾ ਹੁਸ਼ਿਆਰਪੁਰ : ਲਾਲ ਚੰਦ ਕਟਾਰੂਚੱਕ
ਜੰਗਲਾਤ ਤੇ ਜੰਗਲੀ ਜੀਵ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹੁਸ਼ਿਆਰਪੁਰ ਨੂੰ ਈਕੋ…





