ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਅਲੌਕਿਕ ਨਗਰ ਕੀਰਤਨ ਹੁਸ਼ਿਆਰਪੁਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਨਿਕਲਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਨਾਨਕ ਨਾਮ ਲੇਵਾ ਸੰਗਤਾਂ ਗੁਰੂ ਸਾਹਿਬ ਜੀ ਇਲਾਹੀ ਬਾਣੀ ਦਾ ਜਸ ਕਰਦੀਆਂ ਨਾਲ-ਨਾਲ ਚੱਲ ਰਹੀਆਂ ਸਨ।
ਇਸ ਦੌਰਾਨ ਨਗਰ ਕੀਰਤਨ ਵਿਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਗੁਰੂ ਚਰਨਾਂ ਵਿਚ ਹਾਜ਼ਰੀ ਲਗਾਈ ਅਤੇ ਲੰਗਰ ਸੇਵਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜੀਵਨ ਭਗਤੀ ਤੇ ਸ਼ਕਤੀ ਦਾ ਸੁਮੇਲ ਸੀ, ਜਿਸ ਤੋਂ ਸਾਨੂੰ ਗੁਰੂ ਸਾਹਿਬ ਨੂੰ ਸਮਰਪਿਤ ਹੋ ਕੇ ਜੀਵਨ ਜਿਉਣ ਦੀ ਪ੍ਰੇਰਨਾ ਮਿਲਦੀ ਹੈ।
ਇਸ ਦੌਰਾਨ ਗੁਰੂਦੁਆਰਾ ਸ਼ਹੀਦ ਸਿੰਘਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਰਣਜੀਤ ਸਿੰਘ ਨੇ ਕੈਬਨਿਟ ਮੰਤਰੀ ਜਿੰਪਾ ਨੂੰ ਸਿਰੋਪਾ ਭੇਂਟ ਕੀਤਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਵਿਜੈ ਅੱਗਰਵਾਲ, ਵਰਿੰਦਰ ਸ਼ਰਮਾ ਬਿੰਦੂ, ਹਰਮਿੰਦਰ ਸਿੰਘ ਗੋਪੀ, ਸਤਵੰਤ ਸਿੰਘ ਸਿਆਨ, ਜਸਪਾਲ ਸੁਮਨ, ਨਵਜੋਤ ਕੌਰ ਜੋਤੀ, ਮਨਜੋਤ ਕੌਰ, ਸੰਤੋਸ਼ ਸੈਣੀ, ਮੰਦੀਪ ਕੌਰ, ਗੁਰਮੇਲ ਸਿੰਘ, ਸਤੀਸ਼ ਨਈਅਰ, ਤਰੁਣ ਸ਼ਰਮਾ, ਧੀਰਜ ਸ਼ਰਮਾ, ਅਰਜੁਨ ਸ਼ਰਮਾ, ਮਨੀਸ਼ ਸ਼ਰਮਾ, ਮਿੱਕੂ ਸ਼ਰਮਾ, ਕਮਲਜੀਤ ਸਿੰਘ ਵੀ ਮੌਜੂਦ ਸਨ।