ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ, ਸਕੂਲਾਂ/ਕਾਲਜਾਂ ਦੇ ਵਲੰਟੀਅਰਾਂ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਭੰਗੀ ਚੋਅ ਸਫ਼ਾਈ ਮੁਹਿੰਮ ਤਹਿਤ ਨਗਰ ਨਿਗਮ ਗਊਸ਼ਾਲਾ ਨੇੜੇ ਭੰਗੀ ਚੋਅ ਵਿੱਚ ਸਫ਼ਾਈ ਕਰਵਾਈ ਗਈ। ਇਸ ਦੌਰਾਨ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਅਤੇ ਸਵੱਛਤਾ ਦਾ ਲੰਗਰ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਇਸ ਸਫ਼ਾਈ ਅਭਿਆਨ ਵਿੱਚ ਭਾਗ ਲਿਆ ਅਤੇ ਸ਼ਹਿਰ ਵਾਸੀਆਂ ਨੂੰ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦਾ ਸੁਨੇਹਾ ਦਿੱਤਾ। ਇਸ ਦੌਰਾਨ ਸੰਜੀਵ ਕੁਮਾਰ ਬਖਸ਼ੀ, ਜਗਜੀਤ ਸਿੰਘ ਅਤੇ ਸੰਜੀਵ ਕੁਮਾਰ ਸਵੱਛਤਾ ਕਾ ਲੰਗਰ ਸੇਵਾ ਸੁਸਾਇਟੀ ਵੱਲੋਂ ਅਨਿਤ ਨਈਅਰ, ਮਨਦੀਪ ਸ਼ਰਮਾ, ਸਤਿੰਦਰ ਸ਼ਰਮਾ, ਨਰਿੰਦਰ ਸਿੰਘ, ਪ੍ਰਦੀਪ ਕੰਵਰ, ਪੁਨੀਤ ਸ਼ਰਮਾ ਅਤੇ ਜੈਪਾਲ ਹੰਸ ਵੀ ਹਾਜ਼ਰ ਸਨ। ਇਸ ਮੌਕੇ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਵੀ ਹਾਜ਼ਰ ਸਨ। ਤਿਵਾੜੀ ਨੇ ਸ਼ਹਿਰ ਵਾਸੀਆਂ ਨੂੰ ਆਪਣੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਭੰਗੀ ਚੋਅ ਇਲਾਕੇ ਦੀ ਸਫ਼ਾਈ ਕਰਵਾ ਕੇ ਇਸ ਇਲਾਕੇ ਨੂੰ ਪੂਰੀ ਤਰ੍ਹਾਂ ਕੂੜਾ ਮੁਕਤ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਿੱਚ ਵਿਦਿਆਰਥੀਆਂ ਅਤੇ ਸਵੈ-ਸੇਵੀ ਸੰਸਥਾਵਾਂ ਵੱਲੋਂ ਦਿੱਤਾ ਜਾ ਰਿਹਾ ਸਹਿਯੋਗ ਸ਼ਲਾਘਾਯੋਗ ਹੈ ਅਤੇ ਜਿਥੇ ਉਨ੍ਹਾਂ ਦੀ ਸ਼ਮੂਲੀਅਤ ਇਸ ਮੁਹਿੰਮ ਵਿੱਚ ਸਹਾਈ ਹੋ ਰਹੀ ਹੈ, ਉੱਥੇ ਹੀ ਇਹ ਮੁਹਿੰਮ ਸਮਾਜ ਵਿੱਚ ਜਾਗਰੂਕਤਾ ਲਿਆਉਣ ਵਿੱਚ ਵੀ ਸਹਾਈ ਸਿੱਧ ਹੋ ਰਹੀ ਹੈ। ਉਨ੍ਹਾਂ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਵੱਛਤਾ ਕਾ ਲੰਗਰ ਸੇਵਾ ਸੁਸਾਇਟੀ ਦੇ ਪ੍ਰਬੰਧਕਾਂ ਅਤੇ ਮੈਂਬਰਾਂ ਦਾ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਚੀਫ ਸੈਨੇਟਰੀ ਇੰਸਪੈਕਟਰ ਸਰਬਜੀਤ ਸਿੰਘ, ਸੈਨੇਟਰੀ ਇੰਸਪੈਕਟਰ ਗੁਰਵਿੰਦਰ ਸਿੰਘ, ਰਾਜੇਸ਼ ਕੁਮਾਰ ਅਤੇ ਐਮ.ਆਈ.ਐਸ. ਮਾਹਿਰ ਗੌਰਵ ਕੁਮਾਰ ਸ਼ਰਮਾ ਹਾਜ਼ਰ ਸਨ।