ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ
–ਐਕਸ਼ਨ ਪਲਾਨ ਨੂੰ ਲਾਗੂ ਕਰਨ ਸਬੰਧੀ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤਾਂ ਕੀਤੀਆਂ ਜਾਰੀ ਹੁਸ਼ਿਆਰਪੁਰ, 29 ਜੁਲਾਈ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਅਤੇ ਵਿਭਾਗਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਵਿਚ ਪਰਾਲੀ ਪ੍ਰਬੰਧਨ ਨੂੰ ਲੈ ਕੇ ਮੀਟਿੰਗ ਹੋਈ ਮੀਟਿੰਗ ਦਾ ਮੁੱਖ ਉਦੇਸ਼ ਸਾਲ 2024 ਦੌਰਾਨ ਪਰਾਲੀ ਪ੍ਰਬੰਧਨ ਸਬੰਧੀ ਵਧੀਆ ਢੰਗ ਨਾਲ ਐਕਸ਼ਨ ਪਲਾਨ ਨੂੰ ਲਾਗੂ ਕਰਨਾ ਸੀ, ਤਾਂ ਜੋ ਜ਼ਿਲ੍ਹੇ ਵਿਚ ਅੱਗ ਲਗਾਉਣ ਸਬੰਧੀ ਕੋਈ ਵੀ ਘਟਨਾ ਨਾ ਹੋਵੇ। ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਵੱਖ-ਵੱਖ ਉਦਯੋਗਿਕ ਇਕਾਈਆਂ, ਜਿਨ੍ਹਾਂ ਵਿਚ ਪਰਾਲੀ ਦੀ ਖਪਤ ਕੀਤੀ ਜਾਂਦੀ ਹੈ ਅਤੇ ਕਿਸਾਨ, ਜੋ ਬੇਲਰ ਚਲਾ ਕੇ ਪਰਾਲੀ ਇਕੱਠੀ ਕਰਦੇ ਹਨ, ਦਾ ਆਪਸੀ ਤਾਲਮੇਲ ਅਤੇ ਸਹਿਯੋਗ ਵਧਾਉਣ ਲਈ ਉਪ ਮੰਡਲ ਪੱਧਰ ’ਤੇ ਇਸ ਦੀ ਮੈਪਿੰਗ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਉਦਯੋਗਿਕ ਇਕਾਈਆਂ, ਜਿਨ੍ਹਾਂ ਵਿਚ ਪਰਾਲੀ ਦਾ ਪ੍ਰਯੋਗ ਕੱਚੇ ਮਾਲ ਜਾਂ ਬਾਲਣ ਵਜੋਂ ਕੀਤਾ ਜਾਂਦਾ ਹੈ, ਨੂੰ ਪਰਾਲੀ ਪ੍ਰਬੰਧਨ ਲਈ ਅੱਗੇ ਆ ਕੇ ਇਸ ਵਾਤਾਵਰਨ ਪੱਖੀ ਮੁਹਿੰਮ ਵਿਚ ਯੋਗਦਾਨ ਪਾਉਣ ਲਈ ਕਿਹਾ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਪਿੰਡ ਪੱਧਰ ਤੱਕ ਜਾਗਰੂਕਤਾ ਮੁਹਿੰਮ ਚਲਾ ਕੇ ਪਿਛਲੇ ਸਾਲ ਦੌਰਾਨ ਕਿਸਾਨਾਂ ਵੱਲੋਂ ਪ੍ਰਾਪਤ ਕੀਤੀ ਗਈ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਨੂੰ ਵੱਧ ਤੋਂ ਵੱਧ ਪ੍ਰਯੋਗ ਵਿਚ ਲਿਆਉਣ ’ਤੇ ਜ਼ੋਰ ਦਿੱਤਾ। ਇਸ ਮੌਕੇ ਵੱਖਵੱਖ ਉਦਯੋਗਿਕ ਇਕਾਈਆਂ ਵਿਚ ਹੁਸ਼ਿਆਰਪੁਰ ਤੋਂ ਇਕੱਠੀ ਕੀਤੀ ਜਾਣ ਵਾਲੀ ਪਰਾਲੀ ਅਤੇ ਇਸ ਦੀ ਖਪਤ ਸਬੰਧੀ ਟੀਚਿਆਂ ਦੇ ਬਾਰੇ ਵਿਚ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਨੇ ਜਾਣਕਾਰੀ ਦਿੱਤੀ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਕਿਸਾਨਾਂ ਨੂੰ ਵੀ ਆਪਣੇ ਖੇਤਰ ਵਿਚ ਕੰਮ ਕਰ ਰਹੇ ਬੇਲਰਾਂ ਨਾਲ ਪਰਾਲੀ ਪ੍ਰਬੰਧਨ ਲਈ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, …
ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 32ਵੀਂ ਖੇਤਰੀ ਐਥਲੈਟਿਕਸ ਮੀਟ ਸ਼ੁਰੂ
-ਪੰਜਾਬ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਜਵਾਹਰ ਨਵੋਦਿਆ ਵਿਦਿਆਲਿਆਂ ਦੇ ਖਿਡਾਰੀ ਦਿਖਾਉਣਗੇ ਜੌਹਰ ਹੁਸ਼ਿਆਰਪੁਰ, 29…
ਪੰਜਾਬ ਸਰਕਾਰ ਨੇ ਯੋਗ ਦੇ ਖੇਤਰ ’ਚ ਲਿਆਂਦੀ ਕ੍ਰਾਂਤੀ : ਮਾਧਵੀ ਸਿੰਘ
-ਰੋਜ਼ਾਨਾ ਯੋਗ ਕਰਕੇ ਲੋਕ ਪਾ ਰਹੇ ਹਨ ਬਿਮਾਰੀਆਂ ਤੋਂ ਛੁਟਕਾਰਾ ਹੁਸ਼ਿਆਰਪੁਰ, 18 ਜੂਨ :ਪੰਜਾਬ ਸਰਕਾਰ…
ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ ਹੱਲ : ਬ੍ਰਮ ਸ਼ੰਕਰ ਜਿੰਪਾ
-ਕੈਬਨਿਟ ਮੰਤਰੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼-ਹੁਸ਼ਿਆਰਪੁਰ ਵਾਸੀਆਂ ਦੀਆਂ ਸਮੱਸਿਆਵਾਂ ਬਾਰੇ ਖੁੱਲ੍ਹ…
Most Read
Featured blogs
ਈਕੋ ਫਰੈਂਡਲੀ ਟੂਰਿਜ਼ਮ ਵਜੋਂ ਉਭਰੇਗਾ ਹੁਸ਼ਿਆਰਪੁਰ : ਲਾਲ ਚੰਦ ਕਟਾਰੂਚੱਕ
ਜੰਗਲਾਤ ਤੇ ਜੰਗਲੀ ਜੀਵ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹੁਸ਼ਿਆਰਪੁਰ ਨੂੰ ਈਕੋ…