ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਦਾ ਉਮੀਦਵਾਰ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ:— ਜਿਲ੍ਹਾ ਰੋਜ਼ਗਾਰ ਅਫਸਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਲਈ ਰੋਜ਼ਗਾਰ ਦੇ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮੁਫ਼ਤ ਇੰਟਰਨੈੱਟ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਜਿਨ੍ਹਾਂ ਪ੍ਰਾਰਥੀਆਂ ਵੱਲੋਂ ਕੋਈ ਦਾਖਲੇ ਸਬੰਧੀ ਜਾਂ ਨੌਕਰੀ ਸਬੰਧੀ ਅਪਲਾਈ ਕਰਨਾ ਹੁੰਦਾ ਹੈ ਤਾਂ ਉਹ ਪ੍ਰਾਰਥੀ ਮੁਫ਼ਤ ਇੰਟਰਨੈੱਟ ਦੀ ਸਹੂਲਤ ਰਾਹੀਂ ਅਲਪਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਜਿਹੜੇ ਪ੍ਰਾਰਥੀ ਭਵਿੱਖ ਦੇ ਕਰੀਅਰ ਸਬੰਧੀ ਜਾਣਕਾਰੀ ਲੈਣੀ ਚਾਹੁੰਦੇ ਹਨ, ਉਨ੍ਹਾਂ ਨੂੰ ਮੁਫ਼ਤ ਕਰੀਅਰ ਕਾਊਂਸਲਿੰਗ ਕੀਤੀ ਜਾਂਦੀ ਹੈ। ਜੋ ਪ੍ਰਾਰਥੀ ਨੌਕਰੀਆਂ ਸਬੰਧੀ ਜਾਣਕਾਰੀ ਪ੍ਰਾਪਤ ਕਰਨੀ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਦਫਤਰ ਦੇ ਪਲੇਸਮੈਂਟ ਸੈੱਲ ਦੁਆਰਾ ਨੌਕਰੀਆਂ ਦੇਣ ਦੇ ਉਪਰਾਲੇ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਜੋ ਪ੍ਰਾਰਥੀ ਸਵੈ ਰੋਜ਼ਗਾਰ ਸਕੀਮਾਂ ਤਹਿਤ ਲੋਨ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਸਵੈ ਰੋਜ਼ਗਾਰ ਸਕੀਮਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਇਸ ਦਫਤਰ ਵਿਖੇ ਲੋਨ ਦੇਣ ਵਾਲੇ ਵਿਭਾਗ ਵੱਖੋ—ਵੱਖ ਦਿਨਾਂ ਵਿੱਚ ਰੋਸਟਰ ਅਨੁਸਾਰ ਬੈਠਦੇ ਹਨ ਅਤੇ ਉਨ੍ਹਾਂ ਵੱਲੋਂ ਬਿਊਰੋ ਵਿਖੇ ਵਿਜ਼ਟ ਕਰਨ ਵਾਲੇ ਪ੍ਰਾਰਥੀਆਂ ਨੂੰ ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਟਾਫ ਵਲੋਂ ਸਰਕਾਰ ਵੱਲੋਂ ਕਰਵਾਏ ਜਾਂਦੇ ਮੁਫ਼ਤ ਸਕਿੱਲ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਸੇ ਤਰ੍ਹਾਂ ਨੌਜਵਾਨ ਰੋਜ਼ਗਾਰ ਬਿਊਰੋ ਦੀ ਰੋਜ਼ਗਾਰ ਮੋਬਾਇਲ ਐਪ ਡੀ ਬੀ ਈ ਈ ਆਨਲਾਈਨ ਗੂਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰਕੇ ਅਤੇ ਇਸ ਐਪ ਰਾਹੀਂ ਘਰ ਬੈਠੇ ਹੀ ਪ੍ਰਾਈਵੇਟ ਨੌਕਰੀਆਂ ਦੀ ਭਰਤੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈ ਸਕਦੇ ਹਨ।                 ਜਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਨੇ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਮ.ਐਸ.ਡੀ.ਸੀ. ਬਿਲਡਿੰਗ, ਪਹਿਲੀ ਮੰਜ਼ਿਲ, ਸਰਕਾਰੀ ਆਈ.ਟੀ.ਆਈ. ਕੰਪਲੈਕਸ, ਜਲੰਧਰ ਰੋਡ, ਹੁਸ਼ਿਆਰਪੁਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਵਿਜ਼ਿਟ ਕਰਕੇ ਇਨ੍ਹਾਂ ਸਾਰੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।           

Continue Reading

74ਵੇਂ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਵਿੱਚ ਸ਼ਿਰਕਤ ਕੀਤੀ ਗਈ।ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਕਮਾਂਡਰ ਨੌਜਵਾਨ ਆਈ.ਪੀ.ਐਸ. ਅਧਿਕਾਰੀ ਮਨਿੰਦਰ ਸਿੰਘ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ […]

Continue Reading

ਕੌਮੀ ਬਾਲੜੀ ਹਫ਼ਤੇ ਸਬੰਧੀ ਸਮੂਹ ਆਂਗਣਵਾੜੀ ਕੇਂਦਰਾਂ ਵਿਚ ਲਗਾਏ ਗਏ ਪੌਦੇ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ ਦੀ ਅਗਵਾਈ ਵਿਚ ਸੀ. ਡੀ. ਪੀ. ਓ ਬਲਾਕ ਹੁਸ਼ਿਆਰਪੁਰ-1 ਦੇ ਆਂਗਣਵਾੜੀ ਕੇਂਦਰਾਂ ਵਿਚ ਅੱਜ ਰਾਸ਼ਟਰੀ ਬਾਲੜੀ ਦਿਵਸ ਹਫ਼ਤੇ ਸਬੰਧੀ ਪੌਦੇ ਲਗਾਏ ਗਏ। ਸੀ. ਡੀ. ਪੀ. ਓ ਮੰਜੂ ਬਾਲਾ ਨੇ ਬਾਲੜੀ ਦਿਵਸ ਹਫ਼ਤੇ ਦੇ ਸਮਾਪਤੀ ਸਮਾਰੋਹ ਮੌਕੇ ਲੋਕਾਂ […]

Continue Reading

ਜ਼ਿਲ੍ਹਾ ਸਿਹਤ ਅਫ਼ਸਰ ਨੇ 6 ਥਾਵਾਂ ਤੋਂ ਗੁੜ ਅਤੇ ਸ਼ੱਕਰ ਦੇ ਲਏ 11 ਸੈਂਪਲ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਲੋਕਾਂ ਨੂੰ ਮਿਲਾਵਟ ਮੁਕਤ ਖਾਣ-ਪੀਣ ਵਾਲੇ ਪਦਾਰਥ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਸ਼ੁੱਕਰਵਾਰ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਤੋਂ ਗੁੜ ਅਤੇ ਸ਼ੱਕਰ ਦੇ 11 ਸੈਂਪਲ ਲਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਿਲਾਵਟਖੋਰੀ […]

Continue Reading

ਭਗਤੀ ਤੇ ਸ਼ਕਤੀ ਦਾ ਸੁਮੇਲ ਸੀ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜੀਵਨ: ਬ੍ਰਮ ਸ਼ੰਕਰ ਜਿੰਪਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਅਲੌਕਿਕ ਨਗਰ ਕੀਰਤਨ ਹੁਸ਼ਿਆਰਪੁਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਨਿਕਲਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਨਾਨਕ ਨਾਮ ਲੇਵਾ ਸੰਗਤਾਂ ਗੁਰੂ ਸਾਹਿਬ ਜੀ ਇਲਾਹੀ ਬਾਣੀ ਦਾ ਜਸ ਕਰਦੀਆਂ ਨਾਲ-ਨਾਲ ਚੱਲ ਰਹੀਆਂ […]

Continue Reading

ਕੈਬਨਿਟ ਮੰਤਰੀ ਜਿੰਪਾ ਨੇ ਲੋਕ ਨਿਰਮਾਣ ਤੇ ਪੰਚਾਇਤੀ ਰਾਜ ਵਿਭਾਗ ਤੋਂ ਹੁਸ਼ਿਆਰਪੁਰ ਦੇ ਕਾਜ਼ਵੇਅ ਅਤੇ ਪੁੱਲੀਆਂ ਦੀ ਸਥਿਤੀ ਸਬੰਧੀ ਮੰਗੀ ਰਿਪੋਰਟ

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਲੋਕ ਨਿਰਮਾਣ ਵਿਭਾਗ ਤੇ ਪੰਚਾਇਤੀ ਰਾਜ ਵਿਭਾਗ ਤੋਂ ਹੁਸ਼ਿਆਰਪੁਰ ਦੇ ਸਾਰੇ ਇਲਾਕਿਆਂ ਦੇ ਕਾਜ਼ਵੇਅ ਤੇ ਪੁੱਲੀਆਂ ਦੀ ਕੀ ਸਥਿਤੀ ਹੈ, ਦੀ ਰਿਪੋਰਟ ਮੰਗੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਾਜ਼ਵੇਅ ਤੇ ਪੁੱਲੀਆਂ ਦੀ ਸਥਿਤੀ ਖਰਾਬ ਹੈ, ਉਨ੍ਹਾਂ ਦੀ ਜ਼ਰੂਰਤ ਦੇ ਹਿਸਾਬ ਨਾਲ ਕੰਮ ਕਰਵਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ […]

Continue Reading

ਕੇਂਦਰੀ ਸਕੀਮਾਂ ਦਾ ਮੁਲਾਂਕਣ ਕਰਨ ਆਈ ਟੀਮ ਵਲੋਂ ਏ.ਡੀ.ਸੀ ਅਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ

ਕੇਂਦਰੀ ਸਕੀਮਾਂ ਦਾ ਮੁਲਾਂਕਣ ਕਰਨ ਲਈ ਹੁਸ਼ਿਆਰਪੁਰ ਪੁੱਜੀ ਭਾਰਤ ਸਰਕਾਰ ਦੀ ਨੈਸ਼ਨਲ ਲੈਵਲ ਮੋਨੀਟਰਿੰਗ (ਐਨ.ਐਲ.ਐਮ) ਟੀਮ ਵਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ ਰੰਧਾਵਾ ਅਤੇ ਸਕੀਮਾਂ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ। ਵਿਕਾਸ ਕੁਮਾਰ ਅਤੇ ਸ਼ਿਵਮ ਰਾਧੇਰ ’ਤੇ ਆਧਾਰਿਤ ਇਸ ਟੀਮ ਵਲੋਂ ਅਧਿਕਾਰੀਆਂ ਨਾਲ ਭਾਰਤ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ […]

Continue Reading

ਡਾ. ਰਵਜੋਤ ਵੱਲੋਂ ਜਨੌੜੀ ਸਕੂਲ ਦਾ ਕੀਤਾ ਪ੍ਰੇਰਣਾਮਈ ਦੌਰਾ

ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਮਿਸ਼ਨ 100% ਗਿਵ ਯੂਅਰ ਬੈਸਟ ਤਹਿਤ ਡਾ. ਰਵਜੋਤ ਸਿੰਘ ਵਿਧਾਇਕ ਸ਼ਾਮਚੁਰਾਸੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ਵਿਖੇ ਪ੍ਰੇਰਣਾਮਈ ਦੌਰਾ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆਵਾਂ ਲਈ ਬਿਹਤਰ ਤਿਆਰੀ ਕਰਨ ਲਈ ਨੁਕਤੇ ਸਾਂਝੇ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਿੰ. ਸ਼ੈਲੇਂਦਰ ਠਾਕੁਰ ਇੰਚਾਰਜ ਸਕੂਲ ਮੁਲਾਂਕਣ ਤੇ ਸਹਿਯੋਗ […]

Continue Reading

ਐਸ.ਡੀ.ਐਮ ਦੀ ਪ੍ਰਧਾਨਗੀ ਹੇਠ ਵੱਖ-ਵੱਖ ਪਿੰਡਾਂ ਵਿਚ ਲਗਾਏ ਜਨਤਕ ਸ਼ਿਕਾਇਤ ਨਿਵਾਰਨ ਕੈਂਪ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਬਰੂਹਾਂ ਤੱਕ ਪ੍ਰਸ਼ਾਸਨਿਕ ਸੇਵਾਵਾਂ ਦੇਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਲਗਾਏ ਜਾ ਰਹੇ ਸ਼ਿਕਾਇਤ ਨਿਵਾਰਨ ਕੈਂਪ ਦੀ ਲੜੀ ਤਹਿਤ ਉਪ ਮੰਡਲ ਮੈਜਿਸਟਰੇਟ ਪ੍ਰੀਤਇੰਦਰ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਅੱਜ ਵੱਖ-ਵੱਖ ਪਿੰਡਾਂ ਵਿਚ ਕੈਂਪ […]

Continue Reading

ਕੌਮੀ ਬਾਲੜੀ ਹਫ਼ਤੇ ਤਹਿਤ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚਲੇ ਦਫ਼ਤਰਾਂ ਦੇ ਬਾਹਰ ਲਗਾਏ ਜਾਗਰੂਕਤਾ ਸਟਿੱਕਰ

ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਮਰਜੀਤ ਸਿੰਘ ਭੁੱਲਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਅਗਵਾਈ ਹੇਠ ਅੱਜ ਮੰਜੂ ਬਾਲਾ ਸੀ.ਡੀ.ਪੀ.ਓ. ਹੁਸ਼ਿਆਰਪੁਰ ਦੀ ਟੀਮ ਵਲੋਂ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਅਤੇ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚਲੇ ਵੱਖ-ਵੱਖ ਦਫ਼ਤਰਾਂ ਦੇ ਬਾਹਰ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਦਾ ਸੁਨੇਹਾ ਦਿੰਦੇ ਜਾਗਰੂਕਤਾ ਸਟਿੱਕਰ ਲਗਾਏ ਗਏ। ਇਸ […]

Continue Reading