ਜਿੰਪਾ ਵੱਲੋਂ ਪੰਜਾਬ ਵਾਸੀਆਂ ਨੂੰ ਰਾਮ ਨੌਮੀ ਦੀ ਵਧਾਈ

  ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬੇ ਦੇ ਲੋਕਾਂ ਨੂੰ ਮਰਿਆਦਾ ਪ੍ਰਸ਼ੋਤਮ ਭਗਵਾਨ ਰਾਮ ਚੰਦਰ ਜੀ ਦੇ ਜਨਮ ਦਿਵਸ ਦੇ ਪਵਿੱਤਰ ਮੌਕੇ ਰਾਮ ਨੌਮੀ ਦੀ ਵਧਾਈ ਦਿੱਤੀ ਹੈ।         ਇੱਕ ਸੰਦੇਸ਼ ਵਿੱਚ ਜਿੰਪਾ ਨੇ ਕਿਹਾ ਕਿ ਭਗਵਾਨ ਰਾਮ ਸਹਿਣ ਸ਼ਕਤੀ, ਨਿਆਂ ਅਤੇ ਉੱਚ ਕਦਰਾਂ ਕੀਮਤਾਂ ਦੇ ਪ੍ਰਤੀਕ ਹਨ ਜਿਨ੍ਹਾਂ […]

Continue Reading

ਨਗਰ ਨਿਗਮ ਵੱਲੋਂ ਸਾਲ 2023-24 ਲਈ 7501.65 ਲੱਖ ਰੁਪਏ ਦਾ ਬਜਟ ਪਾਸ: ਮੇਅਰ ਸੁਰਿੰਦਰ ਕੁਮਾਰ

 ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸਾਲ 2023-24 ਲਈ 7501.65 ਲੱਖ ਰੁਪਏ ਦਾ ਬਜਟ ਪਾਸ ਕੀਤਾ ਗਿਆ ਹੈ, ਜੋ ਪਿਛਲੇ ਸਾਲ ਦੇ ਬਜਟ ਨਾਲੋਂ ਕਰੀਬ 15 ਫੀਸਦੀ ਵੱਧ ਹੈ। ਇਹ ਜਾਣਕਾਰੀ ਮੇਅਰ ਸੁਰਿੰਦਰ ਕੁਮਾਰ ਨੇ ਡਾ: ਬੀ. ਆਰ. ਅੰਬੇਡਕਰ ਮੀਟਿੰਗ ਹਾਲ ਨਗਰ ਨਿਗਮ ਵਿਖੇ ਬਜਟ ਸਬੰਧੀ ਆਯੋਜਿਤ ਸਮੂਹ ਕੌਂਸਲਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਮੀਟਿੰਗ ਵਿੱਚ […]

Continue Reading

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ

 ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਵਲੋਂ ਅੱਜ ਕੇਦਰੀ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਉਨ੍ਹਾਂ ਵਲੋਂ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀਆਂ ਦੀਆ ਬੈਰਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਮ਼ਸਕਲਾਂ ਸੁਣੀਆਂ ਗਈਆਂ ਅਤੇ ਨਾਲ ਹੀ ਉਨ੍ਹਾਂ ਦੀ ਸਿਹਤ ਪੱਖੋਂ ਵੀ ਜਾਣਕਾਰੀ ਲਈ ਗਈ। ਇਸ ਦੇ ਨਾਲ ਹੀ ਉਨ੍ਹਾਂ […]

Continue Reading

ਡੀਬੀਈਈ ਵਿਖੇ ਲਗਾਈਆਂ ਜਾ ਰਹੀਆਂ ਸਰਕਾਰੀ ਨੋਕਰੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਫ੍ਰੀ ਤਿਆਰੀ ਦਾ ਪ੍ਰੀਖਿਆਰਥੀ ਉਠਾਉਣ ਲਾਭ:— ਰੋਜਗਾਰ ਅਫਸਰ।

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ,ਪਠਾਨਕੋਟ ਵਿਖੇ ਘਰ—ਘਰ ਰੋਜਗਾਰ ਮੁਹਿੰਮ ਤਹਿਤ ਇਸ ਦਫਤਰ ਵਿਖੇ ਇੱਕ ਛੱਤ ਥੱਲੇ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਜਿਵੇਂ ਕਿ ਪੜ੍ਹੇ ਲਿਖੇ ਬੇਰੋਜਗਾਰ ਪ੍ਰਾਰਥੀਆਂ ਨੂੰ ਪ੍ਰਾਈਵੇਟ ਕੰਪਨੀਆਂ ਵਿਚ ਰੋਜਗਾਰ ਮਹੁੱਈਆ ਕਰਵਾਉਣਾ, ਅਪਣਾ ਕੰਮ—ਕਾਜ ਕਰਨ ਲਈ ਸਵੈ—ਰੋਜਗਾਰ ਲੋਨ ਮਹੁੱਈਆ ਕਰਵਾਉਣਾ, ਪ੍ਰਾਰਥੀਆਂ ਦੀ ਆਨਲਾਈਲ ਅਤੇ ਅਫਲਾਈਨ ਰਜਿਸਟੇ੍ਰਸ਼ਨ ਕਰਨ ਸਬੰਧੀ, ਸਕਿੱਲ ਕੋਰਸਾਂ ਸਬੰਧੀ ਅਤੇ […]

Continue Reading

ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਹੁਸਿ਼ਆਰਪੁਰ ਕੈਂਪਸ ’ ਦੇ ਮਾਸਟਰ ਡਿਗਰੀ ਦੇ ਤੀਜੇ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ

ਪੰਜਾਬ ਸਰਕਾਰ ਵੱਲੋ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ਅੰਦਰ ਚੱਲ ਰਹੇ  ਸਰਕਾਰੀ ਕਾਲਜ ‘ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ , ਹੁਸਿ਼ਆਰਪੁਰ ਕੈਂਪਸ’ ਜੋ ਕੇ ਵਿਭਾਗ ਵਲੋਂ ਹੋਰ ਕਈ ਜਿਲ੍ਹਿਆਂ ਵਿੱਚ ਚਲਾਏ ਜਾ ਰਹੇ ਕਈ ਹੋਰ ਸੈਨਿਕ ਇੰਸਟੀਚਿਊਟਸ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਦਾ ਨੋਡਲ ਆਫਿਸ ਵੀ ਹੈ ਤੇ ਆਈ. ਕੇ . ਜੀ . ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੈ,  ਵਿਖੇ ਚੱਲ […]

Continue Reading

ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਵੱਖ-ਵੱਖ ਖੇਤੀ ਮਸ਼ੀਨਾਂ ਦੀ ਖਰੀਦ ਤੋਂ ਬਾਅਦ ਕਿਸਾਨਾਂ ਨੂੰ ਸਬਸਿਡੀ ਜਾਰੀ : ਡਿਪਟੀ ਕਮਿਸ਼ਨਰ

ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਖ-ਵੱਖ ਖੇਤੀ ਮਸ਼ੀਨਾਂ ’ਤੇ ਸਬਸਿਡੀ ਦੇਣ ਦਾ ਫੈਸਲਾ ਲਿਆ ਗਿਆ ਹੈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਸਰਕਾਰ ਵਲੋਂ ’ਰਾਸ਼ਟਰੀ ਖੇਤੀ ਵਿਕਾਸ ਯੋਜਨਾ’ ਦੀ ਸਬ-ਸਕੀਮ ’ਫਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.)’ ਤਹਿਤ ਂ ਵੱਖ-ਵੱਖ ਖੇਤੀ ਮਸ਼ੀਨਾਂ ’ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ […]

Continue Reading

ਕੈਬਨਿਟ ਮੰਤਰੀ ਜਿੰਪਾ ਵਲੋਂ ਵਾਰਡ ਨੰਬਰ 11 ’ਚ 9.67 ਲੱਖ ਦੀ ਲਾਗਤ ਨਾਲ ਪਾਰਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵਲੋਂ ਵਾਰਡ ਨੰਬਰ 11 ਵਿਖੇ ਪਾਰਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ 9.67 ਲੱਖ ਰੁਪਏ ਦੀ ਲਾਗਤ ਨਾਲ ਇਸ ਪਾਰਕ ਦੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਇਥੇ ਮਨਮੋਹਕ ਲਾਈਟਾਂ, ਘਾਹ, ਫੁੱਲ ਬੂਟਿਆਂ ਆਦਿ ਨਾਲ ਇਸ ਦਾ ਸੁੰਦਰੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕਾ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਪ੍ਰਾਈਵੇਟ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਮਹੀਨਾਵਾਰ ਨਿਰੀਖਣ ਦੀਆਂ ਹਦਾਇਤਾਂ

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਜ਼ਿਲ੍ਹੇ ਵਿੱਚ ਚੱਲ ਰਹੇ ਓਟ ਕਲੀਨਿਕਾਂ, ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਸਬੰਧਤ ਅਧਿਕਾਰੀਆਂ ਨੂੰ ਪ੍ਰਾਈਵੇਟ ਨਸ਼ਾ ਛੁਡਾਊ ਸੈਂਟਰਾਂ ਅਤੇ ਮੁੜ ਵਸੇਬਾ ਕੇਂਦਰਾਂ ਦੇ ਮਹੀਨਾਵਾਰ ਨਿਰੀਖਣ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।                ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ […]

Continue Reading

ਪੰਜਾਬ ਸਰਕਾਰ ਦਾ ਬਜਟ ਨਿਰਾਸ਼ਾਜਨਕ;  ਸਿਰਫ਼ ਦਿਖਾਵਾ ਕਰਨ ਵਾਲਾ – ਜੈਵੀਰ ਸ਼ੇਰਗਿੱਲ

ਚੰਡੀਗੜ੍ਹ, 10 ਮਾਰਚ: ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਸੂਬੇ ਦੇ ਬਜਟ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਕਰਾਰ ਦਿੰਦਿਆਂ, ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਸ਼ੇਰਗਿੱਲ ਨੇ ਕਿਹਾ ਕਿ ਬਜਟ ਵਿੱਚ ਆਮਦਨ ਦੇ ਨਵੇਂ ਸਰੋਤਾਂ ਦਾ ਕੋਈ ਜ਼ਿਕਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਵਿਗੜ ਰਹੀ ਵਿੱਤੀ ਹਾਲਤ ਨੂੰ ਦੇਖਦਿਆਂ ਫੌਰੀ ਕਦਮ ਚੁੱਕਣ ਦੀ ਲੋੜ ਹੈ, ਪਰ ਮੰਦਭਾਗੀ ਗੱਲ ਹੈ ਕਿ ਸੂਬੇ ਦੀ ਨਿਘਰ ਰਹੀ ਆਰਥਿਕਤਾ ਨੂੰ ਲੀਹ ’ਤੇ ਲਿਆਉਣ ਲਈ ਬਜਟ ਵਿੱਚ ਕੋਈ ਠੋਸ ਉਪਾਅ ਨਹੀਂ ਕੀਤੇ। ਸ਼ੇਰਗਿੱਲ ਨੇ ਕਿਹਾ ਕਿ ਸੂਬੇ ਨੂੰ ਕਰਜ਼ਾ ਮੁਕਤ ਕਰਨ ਲਈ ਬਜਟ ਵਿੱਚ ਕੋਈ ਰਣਨੀਤੀ ਪੇਸ਼ ਨਹੀਂ ਕੀਤੀ ਗਈ, ਜੋ ਚਿੰਤਾ ਦਾ ਵਿਸ਼ਾ ਹੈ। ਜੇਕਰ ਬਜਟ ‘ਤੇ ਡੂੰਘਾਈ ਨਾਲ ਵਿਚਾਰ ਕੀਤਾ ਜਾਵੇ ਤਾਂ ਪਤਾ ਚੱਲਦਾ ਹੈ ਕਿ ਇਹ ਬਜਟ ਅਸਲ ‘ਚ ਪੰਜਾਬ ਨੂੰ ਰਿਵਰਸ ਗੀਅਰ ‘ਤੇ ਪਾ ਦਿੰਦਾ ਹੈ, ਜਿਸਦੇ ਸਟੀਅਰਿੰਗ ‘ਤੇ ਭਗਵੰਤ ਮਾਨ ਸੁੱਤੇ ਪਏ ਹਨ। ਭਾਜਪਾ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਖਾਸ ਕਰਕੇ ਔਰਤਾਂ ਨੂੰ ਬਜਟ ਤੋਂ ਕਾਫੀ ਨਿਰਾਸ਼ਾ ਹੋਈ ਹੈ।  ਸ਼ੇਰਗਿੱਲ ਨੇ ਕਿਹਾ ਕਿ ਜਿਸ ਤਰ੍ਹਾਂ ਲਗਾਤਾਰ ਦੂਜੇ ਬਜਟ ਵਿੱਚ 18 ਸਾਲ ਦੀ ਉਮਰ ਪਾਰ ਕਰ ਚੁੱਕੀਆਂ ਸੂਬੇ ਦੀਆਂ 1.3 ਕਰੋੜ ਯੋਗ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਲਈ ਫੰਡ ਮੁਹੱਈਆ ਨਹੀਂ ਕਰਵਾਏ ਗਏ, ਇਹ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਪਹਿਲਾਂ ਕੀਤੇ ਝੂਠੇ ਵਾਅਦਿਆਂ ਨੂੰ ਦਰਸਾਉਂਦਾ ਹੈ। ਇਸੇ ਤਰ੍ਹਾਂ ਖੇਤੀਬਾੜੀ ਸੈਕਟਰ ਬਾਰੇ ਸ਼ੇਰਗਿੱਲ ਨੇ ਕਿਹਾ ਕਿ ਆਲੂ, ਟਮਾਟਰ ਅਤੇ ਫੁੱਲ ਗੋਭੀ ਵਰਗੀਆਂ ਕੁਝ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕੋਈ ਐਲਾਨ ਨਹੀਂ ਕੀਤਾ ਗਿਆ।  ਉਦਯੋਗਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰਨ ‘ਤੇ ਸਰਕਾਰ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪੰਜਾਬ ਦੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਕੀਤਾ ਗਿਆ ਵਾਅਦਾ ਇਕ ਵਾਰ ਵੀ ਪੂਰਾ ਨਹੀਂ ਹੋਇਆ।  ਜਦੋਂ ਕਿ ਉਦਯੋਗਾਂ ਸਬੰਧੀ ਸਿਰਫ਼ ਖੋਖਲੇ ਐਲਾਨ ਹੀ ਕੀਤੇ ਗਏ ਹਨ। ਆਪ ਸਰਕਾਰ ‘ਤੇ ਵਰ੍ਹਦਿਆਂ ਭਾਜਪਾ ਆਗੂ ਨੇ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਨਾਲ ਧੋਖਾ ਕੀਤਾ ਹੈ ਅਤੇ ਉਨ੍ਹਾਂ ਦੀ ਪਿੱਠ ‘ਚ ਛੁਰਾ ਮਾਰਿਆ ਹੈ।  ਆਪ ਸਰਕਾਰ ਨੇ ਕਿਸਾਨਾਂ, ਉਦਯੋਗਾਂ, ਔਰਤਾਂ, ਨੌਜਵਾਨਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਨਿਰਾਸ਼ ਕੀਤਾ ਹੈ।  ਸ਼ੇਰਗਿੱਲ ਨੇ ਕਿਹਾ ਕਿ ਅੱਜ ਦੇ ਬਜਟ ਵਿੱਚ ਵੱਖ-ਵੱਖ ਵਰਗਾਂ ਲਈ ਕੀਤੇ ਗਏ ਐਲਾਨ ਸਿਰਫ ਅੱਖਾਂ ਦਾ ਭੁਲੇਖਾ ਹਨ। ਆਪ ਸਰਕਾਰ ਪਿਛਲੇ ਬਜਟ ‘ਚ ਕੀਤੇ ਵੱਡੇ-ਵੱਡੇ ਵਾਅਦੇ ਪੂਰੇ ਕਰਨ ‘ਚ ਵੀ ਬੁਰੀ ਤਰ੍ਹਾਂ ਨਾਕਾਮ ਰਹੀ ਹੈ।

Continue Reading

 ਹੁਸ਼ਿਆਰਪੁਰ ਫੀਲਡ ਫਾਇਰਿੰਗ ਰੇਂਜ ’ਚ 13 ਤੋਂ 15 ਮਾਰਚ ਤੱਕ ਹੋਵੇਗੀ ਫੀਲਡ ਫਾਇਰਿੰਗ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 26ਵੀਂ ਵਾਹਿਨੀ ਭਾਰਤੀ ਤਿੱਬਤ ਸੀਮਾ ਪੁਲਿਸ ਬਲ ਨੂੰ 13 ਮਾਰਚ ਤੋਂ 15 ਮਾਰਚ 2023 ਤੱਕ ਹੁਸ਼ਿਆਰਪੁਰ ਫੀਲਡ ਫਾਇਰਿੰਗ ਰੇਂਜ ਅਲਾਟ ਕੀਤੀ ਗਈ ਹੈ। ਇਸ ਸਮੇਂ ਦੌਰਾਨ 26ਵੀਂ ਵਾਹਿਨੀ ਭਾਰਤੀ ਤਿੱਬਤ ਸੀਮਾ ਪੁਲਿਸ ਬਲ ਵੱਲੋਂ ਜੰਗ ਸਮੇਂ ਹਾਲਾਤ ਦੇ ਦ੍ਰਿਸ਼ਟੀਕੋਣ ਤੋਂ ਸਾਰੀਆਂ ਗਤੀਵਿਧੀਆਂ ਦੀ ਸਿਖਲਾਈ ਅਤੇ ਅਭਿਆਸ ਕੀਤਾ ਜਾਵੇਗਾ। […]

Continue Reading