ਫਗਵਾੜਾ ਨਗਰ ਨਿਗਮ ਚੋਣਾਂ ’ਚ ਯੁਵਾ ਸ਼ਕਤੀ ‘ਆਪ’ ਦੀ ਜਿੱਤ ਯਕੀਨੀ ਬਣਾਏਗੀ : ਬੰਗੜ

ਫਗਵਾੜਾ 11 ਜੂਨ (ਸ਼ਿਵ ਕੋੜਾ) ਆਮ ਆਦਮੀ ਪਾਰਟੀ ਦੇ ਯੂਥ ਆਗੂ ਵਰੁਣ ਬੰਗੜ ਨੇ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਨਵ ਨਿਯੁਕਤ ਮੰਤਰੀ ਬਲਕਾਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਤਰੀ ਬਣਨ ਦੀ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਫਗਵਾੜਾ ਨਾਲ ਸਬੰਧਤ ਕੁਝ ਮੰਗਾਂ ਵੱਲ ਉਨ੍ਹਾਂ ਦਾ ਧਿਆਨ ਦੁਆਇਆ, ਜਿਨ੍ਹਾਂ ਨੂੰ ਵਿਭਾਗੀ ਮੰਤਰੀ ਵੱਲੋਂ ਜਲਦੀ ਪੂਰਾ ਕਰਨ […]

Continue Reading

ਚੰਨੀ ਦੇ ਥੀਸਿਸ ‘ਤੇ ਕਾਂਗਰਸ ਪ੍ਰਧਾਨ ਖੜਗੇ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ: ਜੈਵੀਰ ਸ਼ੇਰਗਿੱਲ

ਕਾਂਗਰਸ ਦੀ ਮਾੜੀ ਹਾਲਤ ਬਾਰੇ ਸੱਚ ਬੋਲਣ ਲਈ ਚੰਨੀ ਵਧਾਈ ਦੇ ਹੱਕਦਾਰ: ਭਾਜਪਾ ਚੰਡੀਗੜ੍ਹ, 9 ਜੂਨ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੀਐੱਚਡੀ ਥੀਸਿਸ ‘ਤੇ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਪ੍ਰਧਾਨ ਮਲਿਕਾਅਰਜੁਨ ਖੜਗੇ ਤੋਂ ਸਪੱਸ਼ਟੀਕਰਨ ਮੰਗਿਆ ਹੈ, ਜਿਸ ਵਿੱਚ ਚੰਨੀ ਨੇ ਕਾਂਗਰਸ ਪਾਰਟੀ ਦੀ ਮਾੜੀ ਹਾਲਤ ਲਈ ਚਮਚਾਗਿਰੀ ਨੂੰ ਮੁੱਖ ਕਾਰਨ ਦੱਸਿਆ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਇਲੈਕਟ੍ਰਾਨਿਕ ਮੀਡੀਆ ਵਿੱਚ ਆਈਆਂ ਖਬਰਾਂ ਦਾ ਹਵਾਲਾ ਦਿੱਤਾ ਕਿ ਚੰਨੀ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਪੀਐਚਡੀ ਕੀਤੀ ਹੈ ਅਤੇ ਉਨ੍ਹਾਂ ਦੀ ਖੋਜ ਦਾ ਵਿਸ਼ਾ ਇੰਡੀਅਨ ਨੈਸ਼ਨਲ ਕਾਂਗਰਸ: 2004 ਤੋਂ ਲੋਕ ਸਭਾ ਚੋਣਾਂ ਵਿੱਚ ਕੇਂਦਰੀ ਸੰਗਠਨ ਅਤੇ ਚੋਣ ਰਣਨੀਤੀਆਂ ਦਾ ਅਧਿਐਨ, ਸੀ। ਸ਼ੇਰਗਿੱਲ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਚੰਨੀ ਦੇ ਥੀਸਿਸ ਦੀ ਰਿਸਰਚ ਦੀ ਮੁੱਖ ਖੋਜ਼ ਇਹ ਹੈ ਕਿ ਕਾਂਗਰਸ ਦੀ ਵਿਨਾਸ਼ਕਾਰੀ ਸਥਿਤੀ ਦਾ ਮੁੱਖ ਕਾਰਨ ਚਮਚਾਗਿਰੀ ਹੈ।  ਚਾਪਲੂਸਾਂ ਦਾ ਪਾਰਟੀ ਵਿਚ ਵਿਸ਼ੇਸ਼ ਸਥਾਨ ਹੈ ਅਤੇ ਕਾਂਗਰਸ ਲੀਡਰਸ਼ਿਪ ਉਨ੍ਹਾਂ ‘ਤੇ ਨਿਰਭਰ ਹੈ। ਕਾਂਗਰਸ ਵਿੱਚ ਅਜਿਹੇ ਲੋਕਾਂ ਦਾ ਟੋਲਾ ਤੇਜ਼ੀ ਨਾਲ ਵਧ ਰਿਹਾ ਹੈ।  ਜਿਸ ‘ਤੇ ਕਾਂਗਰਸ ਲੀਡਰਸ਼ਿਪ ‘ਚ ਖੁਦ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਸ਼ੇਰਗਿੱਲ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਚੰਨੀ ਦੇ ਥੀਸਿਸ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਕਾਂਗਰਸ ਦੀਆਂ ਸੂਬਾਈ ਇਕਾਈਆਂ ਵਿਚ ਆਪਸੀ ਖਿੱਚੋਤਾਣ ਸਿਖਰ ‘ਤੇ ਹੈ ਅਤੇ ਸਥਾਨਕ ਨੇਤਾਵਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ।  ਇਸ ਲਈ ਪੰਜਾਬ ਦੀ ਸੂਬਾਈ ਲੀਡਰਸ਼ਿਪ ਨੂੰ ਵੀ ਚੰਨੀ ਦੇ ਥੀਸਿਸ ‘ਤੇ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਉਹ ਰਾਹੁਲ ਗਾਂਧੀ ਦੇ ਤਰੀਕਿਆਂ ਕਾਰਨ ਸੰਗਠਨ ਨੂੰ ਕਮਜ਼ੋਰ ਮਹਿਸੂਸ ਕਰਦੇ ਹਨ ਜਾਂ ਨਹੀਂ।  ਉਨ੍ਹਾਂ ਕਿਹਾ ਕਿ ਚੰਨੀ ਜੋ ਕਹਿ ਰਿਹਾ ਹੈ, ਉਹ ਇਕ ਕੌੜਾ ਸੱਚ ਹੈ। ਅਸੀਂ ਚੰਨੀ ਨੂੰ ਹਿੰਮਤ ਦਿਖਾਉਣ ਅਤੇ ਸੱਚ ਬੋਲਣ ਲਈ ਵਧਾਈ ਦਿੰਦੇ ਹਾਂ। ਸ਼ੇਰਗਿੱਲ ਨੇ ਇਹ ਵੀ ਦੱਸਿਆ ਕਿ ਜਦੋਂ ਉਨ੍ਹਾਂ ਨੇ ਕਾਂਗਰਸ ਤੋਂ ਅਸਤੀਫਾ ਦਿੱਤਾ ਸੀ, ਤਾਂ ਉਨ੍ਹਾਂ ਨੇ ਕਾਂਗਰਸ ਦੇ ਤਤਕਾਲੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਸੀ ਕਿ ਚਮਚਾਗਿਰੀ ਕਾਂਗਰਸ ਨੂੰ ਦੀਮਕ ਵਾਂਗ ਖਾ ਰਹੀ ਹੈ।  ਭਾਜਪਾ ਦੇ ਬੁਲਾਰੇ ਨੇ ਮੰਗ ਕੀਤੀ ਕਿ ਹੁਣ ਸਾਬਕਾ ਮੁੱਖ ਮੰਤਰੀ ਚੰਨੀ, ਜਿਨ੍ਹਾਂ ਨੂੰ ਖੁਦ ਰਾਹੁਲ ਗਾਂਧੀ ਨੇ ਚੁਣਿਆ ਸੀ, ਨੇ ਆਪਣੇ ਥੀਸਿਸ ਵਿੱਚ ਇਨ੍ਹਾਂ ਸਾਰੀਆਂ ਗੱਲਾਂ ਦਾ ਜ਼ਿਕਰ ਕੀਤਾ ਹੈ, ਜਿਸ ਤੇ ਖੜਗੇ ਨੂੰ ਤੁਰੰਤ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

Continue Reading

ਆਤਮਾ ਕਿਸਾਨ ਹੱਟ ’ਤੇ ਮਿਆਰੀ ਖੇਤੀ ਉਤਾਪਦਾਂ ਦਾ ਉਪਭੋਗਤਾ ਵੱਧ ਤੋਂ ਵੱਧ ਲੈਣ ਫਾਇਦਾ: ਮੁੱਖ ਖੇਤੀਬਾੜੀ ਅਫ਼ਸਰ

 ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਖੇਤੀ ਭਵਨ ਦੇ ਬਾਹਰ ਕਿਸਾਨਾਂ ਵਲੋਂ ਆਪਣੇ ਉਤਪਾਦ ਸਿੱਧੇ ਤੌਰ ’ਤੇ ਉਪਭੋਗਤਾਵਾਂ ਤੱਕ ਪਹੁੰਚਾਉਣ ਅਤੇ ਸਵੈ ਮੰਡੀਕਰਣ ਨੂੰ ਉਤਸ਼ਾਹਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਆਤਮਾ ਕਿਸਾਨ ਹੱਟ ਖੋਲੀ ਗਈ ਹੈ, ਜਿਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਨੇ ਦੱਸਿਆ ਕਿ ਇਸ ਆਤਮਾ ਕਿਸਾਨ ਹੱਟ ਤੇ ਜ਼ਿਲ੍ਹੇ ਦੇ ਵੱਖ-ਵੱਖ  ਸਵੈ ਸਹਾਇਤਾ […]

Continue Reading

ਫੋਟੋਗ੍ਰਾਫਰਜ਼ ਵੈਲਫੇਅਰ ਕਲੱਬ ਨੇ ਫਗਵਾੜਾ ’ਚ ਨਿਕੋਨ ਕੰਪਨੀ ਦੇ ਸਹਿਯੋਗ ਨਾਲ ਕਰਵਾਈ ਵਰਕਸ਼ਾਪ

ਫਗਵਾੜਾ 10 ਜੂਨ (ਸ਼ਿਵ ਕੋੜਾ) ਫੋਟੋਗ੍ਰਾਫਰਜ਼ ਵੈਲਫੇਅਰ ਕਲੱਬ ਫਗਵਾੜਾ ਵੱਲੋਂ ਨਿਕੋਨ ਕੈਮਰਾ ਕੰਪਨੀ ਦੇ ਸਹਿਯੋਗ ਨਾਲ ਚਾਂਗੋ ਫੂਡ ਕੋਰਟ ਬਾਈਪਾਸ ਰੋਡ ਫਗਵਾੜਾ ਵਿਖੇ ਇੱਕ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਕਰਵਾਈ ਵਰਕਸ਼ਾਪ ਵਿੱਚ ਨਿਕੋਨ ਡੀਐਸਐਲਆਰ ਕੈਮਰਾ (ਜ਼ੈੱਡ-8) ਮਾਡਲ ਲਾਂਚ ਕੀਤਾ ਗਿਆ। ਇਸ ਦੌਰਾਨ ਸ੍ਰੀ ਰਾਜੇਸ਼ ਸ਼ਰਮਾ […]

Continue Reading

ਡਾ: ਵਰੁਣ ਜੋਸ਼ੀ ਨੇ ਸਰਵ ਸੇਵਾ ਸਦਨ ਦੀ ਉਸਾਰੀ ਅਧੀਨ ਇਮਾਰਤ ਦਾ ਕੀਤਾ ਨਿਰੀਖਣ

ਫਗਵਾੜਾ 10 ਜੂਨ (ਸ਼ਿਵ ਕੋੜਾ) ਜ਼ਿਲ੍ਹਾ ਪਲੇਸਮੈਂਟ ਅਫਸਰ ਡਾ: ਵਰੁਣ ਜੋਸ਼ੀ ਨੇ ਸਥਾਨਕ ਬਸੰਤ ਨਗਰ ਵਿਖੇ ਸਰਵ ਨੌਜਵਾਨ ਸਭਾ (ਰਜਿ.) ਫਗਵਾੜਾ ਵੱਲੋਂ ਬਣਾਏ ਜਾ ਰਹੇ ਸਰਵ ਸੇਵਾ ਸਦਨ ਦੀ ਉਸਾਰੀ ਅਧੀਨ ਇਮਾਰਤ ਦਾ ਨਿਰੀਖਣ ਕੀਤਾ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਉਨ੍ਹਾਂ ਨੂੰ ਦੱਸਿਆ ਕਿ ਜਲਦੀ ਹੀ ਇਮਾਰਤ ਦਾ ਲੈਂਟਰ ਪਾਉਣ ਦਾ ਕੰਮ ਮੁਕੰਮਲ ਕਰ […]

Continue Reading

ਅੰਤਰਰਾਸ਼ਟਰੀ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਲਈ ਫਰਾਂਸ ਰਵਾਨਾ ਹੋਏ ਕਰਾਟੇ ਕੋਚ ਨਰੇਸ਼ ਕੁਮਾਰ

ਫਗਵਾੜਾ – ਮਈ (ਸ਼ਿਵ ਕੋੜਾ) ਸੈਣੀ ਇੰਡੀਅਨ ਸਕੂਲ ਆਫ ਸੈਲਫ ਡਿਫੈਂਸ ਕਲੱਬ ਦੇ ਮੁੱਖ ਕਰਾਟੇ ਕੋਚ ਨਰੇਸ਼ ਕੁਮਾਰ (ਤੀਜੀ ਡਿਗਰੀ ਬਲੈਕ ਬੈਲਟ) ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਲਈ ਅੱਜ ਫਰਾਂਸ ਲਈ ਰਵਾਨਾ ਹੋ ਗਏ ਹਨ। ਆਪਣੀ ਰਵਾਨਗੀ ਤੋਂ ਪਹਿਲਾਂ ਫਗਵਾੜਾ ਵਿੱਚ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਫਰਾਂਸ ਵਿੱਚ 6 ਅਤੇ 7 ਮਈ ਨੂੰ ਐਡੀਡਾਸ […]

Continue Reading

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਓਲਡ ਏਜ ਹੋਮ, ਚਿਲਡਰਨ ਹੋਮ ਅਤੇ ਜੁਵੇਨਾਈਲ ਹੋਮ, ਰਾਮ ਕਲੋਨੀ ਕੈਂਪ ਦਾ ਅਚਨਚੇਤ ਦੌਰਾ

ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਹੁਸਿ਼ਆਰਪੁਰ ਵਲੋਂ ਦਿਲਬਾਗ ਸਿੰਘ ਜੌਹਲ, ਓਲਡ ਏਜ ਹੋਮ, ਚਿਲਡਰਨ ਹੋਮ ਅਤੇ ਜੁਵੇਨਾਈਲ ਹੋਮ ਰਾਮ ਕਲੋਨੀ ਕੈਂਪ, ਹੁਸਿ਼ਆਰਪੁਰ ਵਿਖੇ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਨਾਲ ਸੀ.ਜੇ.ਐਮ.—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ, ਹੁਸਿ਼ਆਰਪੁਰ ਅਪਰਾਜਿਤਾ ਜੋਸ਼ੀ ਵੀ ਸਨ। ਇਸ ਦੌਰੇ ਦੌਰਾਨ ਜੁਵੇਨਾਈਲ ਹੋਮ ਅਤੇ ਚਿਲਡਰਨ ਹੋਮ ਦੇ ਬੱਚਿਆਂ  ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਓਲਡ ਏਜ ਹੋਮ ਦੇ ਬਜੁਰਗਾਂ ਨਾਲ ਗੱਲਬਾਤ ਕੀਤੀ ਗਈ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ ਦੱਸਿਆ ਗਿਆ ਕਿ ਕਿਸ—ਕਿਸ ਨੂੰ  […]

Continue Reading

ਚੰਗੇ ਸ਼ਾਸਨ ਅਤੇ ਕਿਸਾਨਾਂ, ਨੌਜਵਾਨਾਂ, ਉਦਯੋਗਾਂ ਨੂੰ ਬਚਾਉਣ ਲਈ , ਸਿਰਫ਼’ਆਪ’ ਨੂੰ ਵੋਟ ਦਿਓ

‘ਆਪ’ ਬਨਾਮ ਹੋਰ ਪਾਰਟੀਆਂ ਦਾ ਸਿਆਸੀ ਏਜੰਡਾ: ਅਸੀਂ ਸਿੱਖਿਆ, ਸਿਹਤ ਅਤੇ ਰੁਜ਼ਗਾਰ ‘ਤੇ ਕੇਂਦਰਤ ਹਾਂ, ਉਹ ਨਫ਼ਰਤ ਦੀ ਰਾਜਨੀਤੀ ਕਰਦੇ ਹਨ: ਕੰਗ ਕੰਗ ਦਾ ਅਨੁਰਾਗ ਠਾਕੁਰ ਨੂੰ ਜਵਾਬ: ਅਸੀਂ ਭ੍ਰਿਸ਼ਟ ਲੋਕਾਂ ਵਿਰੁੱਧ ਪਾਰਦਰਸ਼ੀ ਅਤੇ ਸਖ਼ਤ ਕਾਰਵਾਈ ਕੀਤੀ, ਭਾਵੇਂ ਉਨ੍ਹਾਂ ਦੀ ਸਿਆਸੀ ਸਾਂਝ ਕੋਈ ਵੀ ਹੋਵੇ, ਭਾਜਪਾ ਸਰਕਾਰ ਨੇ ਹੁਣ ਤੱਕ ਅਜੇ ਮਿਸ਼ਰਾ ਟੈਨੀ ਨੂੰ ਵੀ […]

Continue Reading

ਮਾਨ ਨੇ ਪੁਰਾਣਾ ਸਤਨਾਮਪੁਰਾ ਵਿਖੇ ਜੀ.ਆਈ. ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਫਗਵਾੜਾ 3 ਮਈ (ਸ਼ਿਵ ਕੋੜਾ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਪੁਰਾਣਾ ਸਤਨਾਮਪੁਰਾ ਖੇਤਰ ‘ਚ ਜੀ.ਆਈ. ਵਾਟਰ ਸਪਲਾਈ ਪਾਈਪ ਲਾਈਨ ਵਿਛਾਉਣ ਦੇ ਕੰਮ ਦਾ ਸ਼ੁੱਭ ਆਰੰਭ ਕਰਵਾਇਆ। ਉਹਨਾਂ ਫਗਵਾੜਾ ਦੇ ਹਰ ਵਾਰਡ ਦਾ ਸਮੁੱਚਾ ਵਿਕਾਸ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਦੱਸਿਆ ਕਿ ਫਗਵਾੜਾ […]

Continue Reading

ਭਾਸ਼ਾ ਵਿਭਾਗ ਹੁਸ਼ਿਆਰਪੁਰ ਨੇ ਦੱਸੇ ਪਾੜ੍ਹਿਆਂ ਨੂੰ ਕਵਿਤਾ ਲਿਖਣ ਦੇ ਨੁਕਤੇ

ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਅਤੇ ਸੰਯੁਕਤ ਡਾਇਰੈਕਟਰ ਭਾਸ਼ਾ ਵਿਭਾਗ ਪਟਿਆਲਾ ਡਾ. ਵੀਰਪਾਲ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡਾ. ਜਸਵੰਤ ਰਾਏ ਖੋਜ ਅਫ਼ਸਰ ਭਾਸ਼ਾ ਵਿਭਾਗ ਹੁਸ਼ਿਆਰਪੁਰ ਦੀ ਅਗਵਾਈ ਵਿੱਚ ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਕਵਿਤਾ ਵਰਕਸ਼ਾਪ ਲਗਾਈ ਗਈ।ਇਸ ਵਰਕਸ਼ਾਪ ਵਿੱਚ ਮੁੱਖ ਬੁਲਾਰੇ ਦੇ ਤੌਰ ’ਤੇ ਨਾਮਵਰ ਕਵੀ ਮਦਨ ਵੀਰਾ ਪਹੁੰਚੇ।ਆਏ ਹੋਏ ਮਹਿਮਾਨਾਂ ਲਈ ਜੀ ਆਇਆਂ ਸ਼ਬਦ ਪ੍ਰਿੰਸੀਪਲ […]

Continue Reading