ਚੰਗੇ ਸ਼ਾਸਨ ਅਤੇ ਕਿਸਾਨਾਂ, ਨੌਜਵਾਨਾਂ, ਉਦਯੋਗਾਂ ਨੂੰ ਬਚਾਉਣ ਲਈ , ਸਿਰਫ਼’ਆਪ’ ਨੂੰ ਵੋਟ ਦਿਓ

‘ਆਪ’ ਬਨਾਮ ਹੋਰ ਪਾਰਟੀਆਂ ਦਾ ਸਿਆਸੀ ਏਜੰਡਾ: ਅਸੀਂ ਸਿੱਖਿਆ, ਸਿਹਤ ਅਤੇ ਰੁਜ਼ਗਾਰ ‘ਤੇ ਕੇਂਦਰਤ ਹਾਂ, ਉਹ ਨਫ਼ਰਤ ਦੀ ਰਾਜਨੀਤੀ ਕਰਦੇ ਹਨ: ਕੰਗ ਕੰਗ ਦਾ ਅਨੁਰਾਗ ਠਾਕੁਰ ਨੂੰ ਜਵਾਬ: ਅਸੀਂ ਭ੍ਰਿਸ਼ਟ ਲੋਕਾਂ ਵਿਰੁੱਧ ਪਾਰਦਰਸ਼ੀ ਅਤੇ ਸਖ਼ਤ ਕਾਰਵਾਈ ਕੀਤੀ, ਭਾਵੇਂ ਉਨ੍ਹਾਂ ਦੀ ਸਿਆਸੀ ਸਾਂਝ ਕੋਈ ਵੀ ਹੋਵੇ, ਭਾਜਪਾ ਸਰਕਾਰ ਨੇ ਹੁਣ ਤੱਕ ਅਜੇ ਮਿਸ਼ਰਾ ਟੈਨੀ ਨੂੰ ਵੀ […]

Continue Reading

ਮਾਨ ਨੇ ਪੁਰਾਣਾ ਸਤਨਾਮਪੁਰਾ ਵਿਖੇ ਜੀ.ਆਈ. ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਫਗਵਾੜਾ 3 ਮਈ (ਸ਼ਿਵ ਕੋੜਾ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਪੁਰਾਣਾ ਸਤਨਾਮਪੁਰਾ ਖੇਤਰ ‘ਚ ਜੀ.ਆਈ. ਵਾਟਰ ਸਪਲਾਈ ਪਾਈਪ ਲਾਈਨ ਵਿਛਾਉਣ ਦੇ ਕੰਮ ਦਾ ਸ਼ੁੱਭ ਆਰੰਭ ਕਰਵਾਇਆ। ਉਹਨਾਂ ਫਗਵਾੜਾ ਦੇ ਹਰ ਵਾਰਡ ਦਾ ਸਮੁੱਚਾ ਵਿਕਾਸ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਦੱਸਿਆ ਕਿ ਫਗਵਾੜਾ […]

Continue Reading

ਭਾਸ਼ਾ ਵਿਭਾਗ ਹੁਸ਼ਿਆਰਪੁਰ ਨੇ ਦੱਸੇ ਪਾੜ੍ਹਿਆਂ ਨੂੰ ਕਵਿਤਾ ਲਿਖਣ ਦੇ ਨੁਕਤੇ

ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਅਤੇ ਸੰਯੁਕਤ ਡਾਇਰੈਕਟਰ ਭਾਸ਼ਾ ਵਿਭਾਗ ਪਟਿਆਲਾ ਡਾ. ਵੀਰਪਾਲ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡਾ. ਜਸਵੰਤ ਰਾਏ ਖੋਜ ਅਫ਼ਸਰ ਭਾਸ਼ਾ ਵਿਭਾਗ ਹੁਸ਼ਿਆਰਪੁਰ ਦੀ ਅਗਵਾਈ ਵਿੱਚ ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਕਵਿਤਾ ਵਰਕਸ਼ਾਪ ਲਗਾਈ ਗਈ।ਇਸ ਵਰਕਸ਼ਾਪ ਵਿੱਚ ਮੁੱਖ ਬੁਲਾਰੇ ਦੇ ਤੌਰ ’ਤੇ ਨਾਮਵਰ ਕਵੀ ਮਦਨ ਵੀਰਾ ਪਹੁੰਚੇ।ਆਏ ਹੋਏ ਮਹਿਮਾਨਾਂ ਲਈ ਜੀ ਆਇਆਂ ਸ਼ਬਦ ਪ੍ਰਿੰਸੀਪਲ […]

Continue Reading

ਜ਼ਿਲ੍ਹਾ ਸਿਹਤ ਅਫ਼ਸਰ ਨੇ 5 ਥਾਵਾਂ ਤੋਂ ਲਏ ਖਾਣ-ਪੀਣ ਵਾਲੀਆਂ ਵਸਤਾਂ ਦੇ 11 ਸੈਂਪਲ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਲੋਕਾਂ ਨੂੰ ਮਿਲਾਵਟ ਮੁਕਤ ਖਾਣ-ਪੀਣ ਵਾਲੇ ਪਦਾਰਥ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਅੱਜ ਹੁਸ਼ਿਆਰਪੁਰ ਵਿੱਚ ਚੈਕਿੰਗ ਦੌਰਾਨ 5 ਥਾਵਾਂ ਤੋਂ ਖਾਧ ਪਦਾਰਥਾਂ ਦੇ 11 ਸੈਂਪਲ ਲਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ […]

Continue Reading

ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਵਲੋਂ ਤਿੰਨ ਰੋਜ਼ਾ ਕਮਿਊਨਿਟੀ ਡਿਵੈਲਪਮੈਂਟ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

  ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ,ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਜ਼ਿਲ੍ਹਾ ਯੂਥ ਅਫ਼ਸਰ ਰਾਕੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਭੂੰਗਾ ਦੇ ਜੀ.ਜੀ.ਡੀ.ਐਸ. ਡੀ ਕਾਲਜ ਦੇ ਕਾਮਰਸ ਵਿਭਾਗ, ਖੇਤੀਬਾੜੀ ਵਿਭਾਗ ਅਤੇ ਐਨ.ਐਸ.ਐਸ. ਯੂਨਿਟ ਦੇ ਬਹੁਤ ਹੀ ਸ਼ਲਾਘਾਯੋਗ ਸਹਿਯੋਗ ਨਾਲ ਤਿੰਨ ਰੋਜ਼ਾ ਯੂਥ ਲੀਡਰਸ਼ਿਪ ਅਤੇ ਕਮਿਊਨਿਟੀ ਡਿਵੈਲਪਮੈਂਟ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਸ੍ਰੀ ਰਾਜੀਵ ਕੁਮਾਰ ਨੇ ਕੀਤਾ। ਇਸ […]

Continue Reading

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ

 ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਵਲੋਂ ਅੱਜ ਕੇਦਰੀ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਉਨ੍ਹਾਂ ਵਲੋਂ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀਆਂ ਦੀਆ ਬੈਰਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਮ਼ਸਕਲਾਂ ਸੁਣੀਆਂ ਗਈਆਂ ਅਤੇ ਨਾਲ ਹੀ ਉਨ੍ਹਾਂ ਦੀ ਸਿਹਤ ਪੱਖੋਂ ਵੀ ਜਾਣਕਾਰੀ ਲਈ ਗਈ। ਇਸ ਦੇ ਨਾਲ ਹੀ ਉਨ੍ਹਾਂ […]

Continue Reading

ਕੈਬਨਿਟ ਮੰਤਰੀ ਜਿੰਪਾ ਵਲੋਂ ਵਾਰਡ ਨੰਬਰ 11 ’ਚ 9.67 ਲੱਖ ਦੀ ਲਾਗਤ ਨਾਲ ਪਾਰਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵਲੋਂ ਵਾਰਡ ਨੰਬਰ 11 ਵਿਖੇ ਪਾਰਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ 9.67 ਲੱਖ ਰੁਪਏ ਦੀ ਲਾਗਤ ਨਾਲ ਇਸ ਪਾਰਕ ਦੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਇਥੇ ਮਨਮੋਹਕ ਲਾਈਟਾਂ, ਘਾਹ, ਫੁੱਲ ਬੂਟਿਆਂ ਆਦਿ ਨਾਲ ਇਸ ਦਾ ਸੁੰਦਰੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕਾ […]

Continue Reading

ਪੰਜਾਬ ਸਰਕਾਰ ਦਾ ਬਜਟ ਨਿਰਾਸ਼ਾਜਨਕ;  ਸਿਰਫ਼ ਦਿਖਾਵਾ ਕਰਨ ਵਾਲਾ – ਜੈਵੀਰ ਸ਼ੇਰਗਿੱਲ

ਚੰਡੀਗੜ੍ਹ, 10 ਮਾਰਚ: ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਸੂਬੇ ਦੇ ਬਜਟ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਕਰਾਰ ਦਿੰਦਿਆਂ, ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਸ਼ੇਰਗਿੱਲ ਨੇ ਕਿਹਾ ਕਿ ਬਜਟ ਵਿੱਚ ਆਮਦਨ ਦੇ ਨਵੇਂ ਸਰੋਤਾਂ ਦਾ ਕੋਈ ਜ਼ਿਕਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਵਿਗੜ ਰਹੀ ਵਿੱਤੀ ਹਾਲਤ ਨੂੰ ਦੇਖਦਿਆਂ ਫੌਰੀ ਕਦਮ ਚੁੱਕਣ ਦੀ ਲੋੜ ਹੈ, ਪਰ ਮੰਦਭਾਗੀ ਗੱਲ ਹੈ ਕਿ ਸੂਬੇ ਦੀ ਨਿਘਰ ਰਹੀ ਆਰਥਿਕਤਾ ਨੂੰ ਲੀਹ ’ਤੇ ਲਿਆਉਣ ਲਈ ਬਜਟ ਵਿੱਚ ਕੋਈ ਠੋਸ ਉਪਾਅ ਨਹੀਂ ਕੀਤੇ। ਸ਼ੇਰਗਿੱਲ ਨੇ ਕਿਹਾ ਕਿ ਸੂਬੇ ਨੂੰ ਕਰਜ਼ਾ ਮੁਕਤ ਕਰਨ ਲਈ ਬਜਟ ਵਿੱਚ ਕੋਈ ਰਣਨੀਤੀ ਪੇਸ਼ ਨਹੀਂ ਕੀਤੀ ਗਈ, ਜੋ ਚਿੰਤਾ ਦਾ ਵਿਸ਼ਾ ਹੈ। ਜੇਕਰ ਬਜਟ ‘ਤੇ ਡੂੰਘਾਈ ਨਾਲ ਵਿਚਾਰ ਕੀਤਾ ਜਾਵੇ ਤਾਂ ਪਤਾ ਚੱਲਦਾ ਹੈ ਕਿ ਇਹ ਬਜਟ ਅਸਲ ‘ਚ ਪੰਜਾਬ ਨੂੰ ਰਿਵਰਸ ਗੀਅਰ ‘ਤੇ ਪਾ ਦਿੰਦਾ ਹੈ, ਜਿਸਦੇ ਸਟੀਅਰਿੰਗ ‘ਤੇ ਭਗਵੰਤ ਮਾਨ ਸੁੱਤੇ ਪਏ ਹਨ। ਭਾਜਪਾ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਖਾਸ ਕਰਕੇ ਔਰਤਾਂ ਨੂੰ ਬਜਟ ਤੋਂ ਕਾਫੀ ਨਿਰਾਸ਼ਾ ਹੋਈ ਹੈ।  ਸ਼ੇਰਗਿੱਲ ਨੇ ਕਿਹਾ ਕਿ ਜਿਸ ਤਰ੍ਹਾਂ ਲਗਾਤਾਰ ਦੂਜੇ ਬਜਟ ਵਿੱਚ 18 ਸਾਲ ਦੀ ਉਮਰ ਪਾਰ ਕਰ ਚੁੱਕੀਆਂ ਸੂਬੇ ਦੀਆਂ 1.3 ਕਰੋੜ ਯੋਗ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਲਈ ਫੰਡ ਮੁਹੱਈਆ ਨਹੀਂ ਕਰਵਾਏ ਗਏ, ਇਹ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਪਹਿਲਾਂ ਕੀਤੇ ਝੂਠੇ ਵਾਅਦਿਆਂ ਨੂੰ ਦਰਸਾਉਂਦਾ ਹੈ। ਇਸੇ ਤਰ੍ਹਾਂ ਖੇਤੀਬਾੜੀ ਸੈਕਟਰ ਬਾਰੇ ਸ਼ੇਰਗਿੱਲ ਨੇ ਕਿਹਾ ਕਿ ਆਲੂ, ਟਮਾਟਰ ਅਤੇ ਫੁੱਲ ਗੋਭੀ ਵਰਗੀਆਂ ਕੁਝ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕੋਈ ਐਲਾਨ ਨਹੀਂ ਕੀਤਾ ਗਿਆ।  ਉਦਯੋਗਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰਨ ‘ਤੇ ਸਰਕਾਰ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪੰਜਾਬ ਦੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਕੀਤਾ ਗਿਆ ਵਾਅਦਾ ਇਕ ਵਾਰ ਵੀ ਪੂਰਾ ਨਹੀਂ ਹੋਇਆ।  ਜਦੋਂ ਕਿ ਉਦਯੋਗਾਂ ਸਬੰਧੀ ਸਿਰਫ਼ ਖੋਖਲੇ ਐਲਾਨ ਹੀ ਕੀਤੇ ਗਏ ਹਨ। ਆਪ ਸਰਕਾਰ ‘ਤੇ ਵਰ੍ਹਦਿਆਂ ਭਾਜਪਾ ਆਗੂ ਨੇ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਨਾਲ ਧੋਖਾ ਕੀਤਾ ਹੈ ਅਤੇ ਉਨ੍ਹਾਂ ਦੀ ਪਿੱਠ ‘ਚ ਛੁਰਾ ਮਾਰਿਆ ਹੈ।  ਆਪ ਸਰਕਾਰ ਨੇ ਕਿਸਾਨਾਂ, ਉਦਯੋਗਾਂ, ਔਰਤਾਂ, ਨੌਜਵਾਨਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਨਿਰਾਸ਼ ਕੀਤਾ ਹੈ।  ਸ਼ੇਰਗਿੱਲ ਨੇ ਕਿਹਾ ਕਿ ਅੱਜ ਦੇ ਬਜਟ ਵਿੱਚ ਵੱਖ-ਵੱਖ ਵਰਗਾਂ ਲਈ ਕੀਤੇ ਗਏ ਐਲਾਨ ਸਿਰਫ ਅੱਖਾਂ ਦਾ ਭੁਲੇਖਾ ਹਨ। ਆਪ ਸਰਕਾਰ ਪਿਛਲੇ ਬਜਟ ‘ਚ ਕੀਤੇ ਵੱਡੇ-ਵੱਡੇ ਵਾਅਦੇ ਪੂਰੇ ਕਰਨ ‘ਚ ਵੀ ਬੁਰੀ ਤਰ੍ਹਾਂ ਨਾਕਾਮ ਰਹੀ ਹੈ।

Continue Reading

 ਹੁਸ਼ਿਆਰਪੁਰ ਫੀਲਡ ਫਾਇਰਿੰਗ ਰੇਂਜ ’ਚ 13 ਤੋਂ 15 ਮਾਰਚ ਤੱਕ ਹੋਵੇਗੀ ਫੀਲਡ ਫਾਇਰਿੰਗ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 26ਵੀਂ ਵਾਹਿਨੀ ਭਾਰਤੀ ਤਿੱਬਤ ਸੀਮਾ ਪੁਲਿਸ ਬਲ ਨੂੰ 13 ਮਾਰਚ ਤੋਂ 15 ਮਾਰਚ 2023 ਤੱਕ ਹੁਸ਼ਿਆਰਪੁਰ ਫੀਲਡ ਫਾਇਰਿੰਗ ਰੇਂਜ ਅਲਾਟ ਕੀਤੀ ਗਈ ਹੈ। ਇਸ ਸਮੇਂ ਦੌਰਾਨ 26ਵੀਂ ਵਾਹਿਨੀ ਭਾਰਤੀ ਤਿੱਬਤ ਸੀਮਾ ਪੁਲਿਸ ਬਲ ਵੱਲੋਂ ਜੰਗ ਸਮੇਂ ਹਾਲਾਤ ਦੇ ਦ੍ਰਿਸ਼ਟੀਕੋਣ ਤੋਂ ਸਾਰੀਆਂ ਗਤੀਵਿਧੀਆਂ ਦੀ ਸਿਖਲਾਈ ਅਤੇ ਅਭਿਆਸ ਕੀਤਾ ਜਾਵੇਗਾ। […]

Continue Reading

ਖੇਤੀਬਾੜੀ ਵਿਭਾਗ ਵਲੋਂ ਗੰਨੇ ਦੀ ਫ਼ਸਲ ਨੂੰ ਉਤਸ਼ਾਹਿਤ ਕਰਨ ਲਈ ਟ੍ਰੇਨਿੰਗ ਕੈਂਪ

 ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ. ਗੁਰਦੇਵ ਸਿੰਘ ਨੇ ਪਿੰਡ ਲਾਚੋਵਾਲ ਵਿਖੇ ਆਤਮਾ ਸਕੀਮ ਅਧੀਨ ਗੰਨੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਟ੍ਰੇਨਿੰਗ ਕੈਂਪ ਲਗਾਇਆ ਗਿਆ। ਇਸ ਟ੍ਰੇਨਿੰਗ ਕੈਂਪ ਵਿਚ ਰਮਨ ਸ਼ਰਮਾ ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ) ਵਲੋਂ ਕੈਂਪ ਵਿਚ ਆਏ ਹੋਏ ਕਿਸਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਆਤਮਾ ਸਕੀਮ ਅਧੀਨ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਬਲਾਕ ਹੁਸ਼ਿਆਰਪੁਰ—1 ਵਿਚ ਤਾਇਨਾਤ ਖੇਤੀਬਾੜੀ ਵਿਕਾਸ […]

Continue Reading