ਕੈਬਨਿਟ ਮੰਤਰੀ ਨੇ ਵਾਰਡ ਨੰਬਰ 5 ਵਿਚ 4.32 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਨਗਰ ਨਿਗਮ ਵੱਲੋਂ ਜੰਗੀ ਪੱਧਰ ’ਤੇ ਕੰਮ ਜਾਰੀ ਹਨ। ਉਹ ਅੱਜ ਵਾਰਡ ਨੰਬਰ 5 ਹਰੀ ਨਗਰ ਵਿਖੇ 4.32 ਲੱਖ ਰੁਪਏ ਦੀ […]

Continue Reading

ਨਗਰ ਸੁਧਾਰ ਟਰੱਸਟ ਦੀਆਂ ਜਾਇਦਾਦਾਂ ਦੀ ਰਾਖਵੀਂ ਕੀਮਤ ਤੈਅ ਕਰਨ ਸਬੰਧੀ ਗਠਿਤ ਕਮੇਟੀ ਦੀ ਹੋਈ ਮੀਟਿੰਗ

ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੀਆਂ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਦੀ ਸਾਲ 2023-24 ਲਈ ਰਾਖਵੀਂ ਕੀਮਤ ਤੈਅ ਕਰਨ ਸਬੰਧੀ ਗਠਿਤ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਹੋਈ। ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਮੀਤ ਸਿੰਘ ਔਲਖ ਦੀ ਮੌਜੂਦਗੀ ਵਿਚ ਹੋਈ ਇਸ […]

Continue Reading

ਜਲ ਸਪਲਾਈ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ 6 ਫ਼ਰਵਰੀ ਨੂੰ ਲੱਗੇਗਾ ਆਨਲਾਈਨ ਜਨਤਾ ਦਰਬਾਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਜਿਲ੍ਹਾ ਪਠਾਨਕੋਟ ਦੇ ਮੰਡਲ ਅਧਿਕਾਰੀ ਸ੍ਰੀ ਮਹੇਸ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਪਿੰਡਾਂ ’ਚ ਜਲ ਸਪਲਾਈ ਨਾਲ ਅਤੇ ਵਿਭਾਗ ਨਾਲ ਸਬੰਧਤ ਮੁਸ਼ਕਿਲਾਂ ਦੇ ਢੁਕਵੇਂ ਹੱਲ ਲਈ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਲਈ ਹਰ 15 ਦਿਨਾਂ […]

Continue Reading

ਜਿਲ੍ਹਾ ਪਠਾਨਕੋਟ ਵਿੱਚ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਅਧਾਰ ਅੱਪਡੇਟ ਲਈ ਲਗਾਈਆਂ ਗਈਆਂ ਹਨ 11 ਮਸੀਨਾਂ– ਸੁਨੀਲ ਕੁਮਾਰ ਜਿਲ੍ਹਾ ਕੋਆਰਡੀਨੇਟਰ ਆਧਾਰ ਪ੍ਰੋਜੈਕਟ

ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਦਾ ਫ਼ਾਇਦਾ ਲੈਣ ਲਈ 5 ਸਾਲ ਜਾਂ ਉਸ ਤੋਂ ਜ਼ਿਆਦਾ ਪੁਰਾਣੇ ਆਧਾਰ ਕਾਰਡ ਅਪਡੇਟ ਕਰਵਾਉਣੇ ਜਰੂਰੀ ਹਨ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਨੀਲ ਕੁਮਾਰ ਜਿਲ੍ਹਾ ਕੋਆਰਡੀਨੇਟਰ ਆਧਾਰ ਪ੍ਰੋਜੈਕਟ ਨੇ ਦੱਸਿਆ ਕਿ ਯੂਆਈਡੀ ਵੱਲੋਂ ਅਤੇ ਭਾਰਤ ਸਰਕਾਰ ਦੇ ਗ਼ਜ਼ਟਡ ਨੋਟੀਫਿਕੇਸ਼ਨ ਵਿੱਚ ਹਦਾਇਤ ਦਿਤੀ ਗਈ ਹੈ ਕਿ ਜਿਨ੍ਹਾਂ ਦੇ ਆਧਾਰ ਕਾਰਡ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ- ਜਿੰਪਾ

ਪੰਜਾਬ ਸਰਕਾਰ ਨੇ ਆਪਣੀ ਕਿਸਮ ਦੇ ਪਹਿਲੇ ਜਨਤਾ ਦਰਬਾਰ ਦੀ ਸ਼ੁਰੂਆਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੋਂ ਕੀਤੀ ਹੈ। ਪਹਿਲਾ ਰਾਜ ਪੱਧਰੀ ਆਨਲਾਈਨ ਜਨਤਾ ਦਰਬਾਰ 6 ਫਰਵਰੀ ਨੂੰ ਲਗਾਇਆ ਜਾਵੇਗਾ। ਪਿੰਡਾਂ ਦੇ ਵਸਨੀਕਾਂ ਨੂੰ ਕਿਸੇ ਵੀ ਪ੍ਰਕਾਰ ਦੇ ਸਾਫ ਪਾਣੀ ਦੀ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕੋਈ ਦਿੱਕਤ ਆ ਰਹੀ ਹੈ ਜਾਂ ਉਹ ਕੋਈ ਸ਼ਿਕਾਇਤ […]

Continue Reading

ਆਰ ਸੇਟੀ ਵਿਖੇ ਕੰਪਿਊਟਰਾਈਜ਼ਡ ਅਕਾਊਂਟਿੰਗ ਦਾ ਮੁਫ਼ਤ ਕੋਰਸ 8 ਫਰਵਰੀ ਤੋਂ 

 ਜ਼ਿਲ੍ਹਾ ਪ੍ਰੀਸ਼ਦ ਭਵਨ, ਹੁਸ਼ਿਆਰਪੁਰ ਦੇ ਸਾਹਮਣੇ ਸਿਵਲ ਲਾਈਨਜ਼ ਵਿਖੇ ਸਥਿਤ ਪੀ.ਐਨ.ਬੀ. ਆਰ ਸੇਟੀ (ਪੇਂਡੂ ਸਵੈ ਰੋਜ਼ਗਾਰ ਟ੍ਰੇਨਿੰਗ ਸੰਸਥਾ) ਵਲੋਂ 8 ਫਰਵਰੀ 2023 ਤੋਂ ਕੰਪਿਊਟਰਾਈਜ਼ਡ ਅਕਾਊਂਟਿੰਗ ਦਾ ਮੁਫ਼ਤ  ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਰਜਿੰਦਰ ਕੁਮਾਰ ਭਾਟੀਆ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਧਾਰ ਕਾਰਡ ਦੀ ਕਾਪੀ, 2 ਪਾਸਪੋਰਟ ਸਾਈਜ਼ ਫੋਟੋ, […]

Continue Reading

ਭੰਗੀ ਚੋਅ ਨੂੰ ਸਾਫ਼ ਕਰਨ ਅਤੇ ਕੂੜਾ ਮੁਕਤ ਕਰਨ ਲਈ 8 ਤੋਂ 24 ਫਰਵਰੀ ਤੱਕ ਚਲਾਈ ਜਾਵੇਗੀ ਸਫ਼ਾਈ ਮੁਹਿੰਮ : ਕੋਮਲ ਮਿੱਤਲ

ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਕਿਹਾ ਕਿ 8 ਫਰਵਰੀ ਤੋਂ 24 ਫਰਵਰੀ ਤੱਕ ਹੁਸ਼ਿਆਰਪੂਰ ਸ਼ਹਿਰ ਵਿਚੋਂ ਲੰਘਦੇ ਭੰਗੀ ਚੋਅ ਨੂੰ ਸਾਫ਼ ਕਰਨ ਅਤੇ ਕੂੜਾ ਮੁਕਤ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿਚ ਨਗਰ ਨਿਗਮ, ਜੰਗਲਾਤ ਵਿਭਾਗ, ਡਰੇਨੇਜ ਵਿਭਾਗ, ਐਨ. ਐਸ. ਐਸ ਵਲੰਟੀਅਰ, ਸਿਵਲ ਸੁਸਾਇਟੀਆਂ, […]

Continue Reading

ਈਕੋ ਫਰੈਂਡਲੀ ਟੂਰਿਜ਼ਮ ਵਜੋਂ ਉਭਰੇਗਾ ਹੁਸ਼ਿਆਰਪੁਰ : ਲਾਲ ਚੰਦ ਕਟਾਰੂਚੱਕ

ਜੰਗਲਾਤ ਤੇ ਜੰਗਲੀ ਜੀਵ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹੁਸ਼ਿਆਰਪੁਰ ਨੂੰ ਈਕੋ ਫਰੈਂਡਲੀ ਟੂਰਿਜ਼ਮ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਥਾਨਾ ਡੈਮ ਵਿਚ ਸਥਾਪਿਤ ਥਾਨਾ ਨੇਚਰ ਰੀਟਰੀਟ ਅਤੇ ਜੰਗਲ ਸਫਾਰੀ ਤੋਂ ਇਸ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਅਤੇ ਹੁਣ ਹੁਸ਼ਿਆਰਪੁਰ ਦੀਆਂ ਹੋਰਨਾਂ ਥਾਵਾਂ ’ਤੇ ਵੀ ਇਸੇ ਤਰ੍ਹਾਂ ਦੀ […]

Continue Reading

ਜ਼ਿਲ੍ਹਾ ਮੈਜਿਸਟਰੇਟ ਵਲੋਂ 26 ਜਨਵਰੀ ਨੂੰ ਜ਼ਿਲ੍ਹੇ ’ਚ ਡਰੋਨ ਦੀ ਵਰਤੋਂ ’ਤੇ ਲਗਾਈ ਗਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿਚ 26 ਜਨਵਰੀ 2023 ਨੂੰ ਬਿਨ੍ਹਾਂ ਮਨਜ਼ੂਰੀ ਦੇ ਡਰੋਨ ਕੈਮਰਾ ਚਲਾਉਣ / ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਉਨ੍ਹਾਂ ਦੱਸਿਆ ਕਿ ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਪੁਲਿਸ ਲਾਈਨ […]

Continue Reading

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਦਾ ਉਮੀਦਵਾਰ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ:— ਜਿਲ੍ਹਾ ਰੋਜ਼ਗਾਰ ਅਫਸਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਲਈ ਰੋਜ਼ਗਾਰ ਦੇ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮੁਫ਼ਤ ਇੰਟਰਨੈੱਟ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਜਿਨ੍ਹਾਂ ਪ੍ਰਾਰਥੀਆਂ ਵੱਲੋਂ ਕੋਈ ਦਾਖਲੇ ਸਬੰਧੀ ਜਾਂ ਨੌਕਰੀ ਸਬੰਧੀ ਅਪਲਾਈ ਕਰਨਾ ਹੁੰਦਾ ਹੈ ਤਾਂ ਉਹ ਪ੍ਰਾਰਥੀ ਮੁਫ਼ਤ ਇੰਟਰਨੈੱਟ ਦੀ ਸਹੂਲਤ ਰਾਹੀਂ ਅਲਪਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਜਿਹੜੇ ਪ੍ਰਾਰਥੀ ਭਵਿੱਖ ਦੇ ਕਰੀਅਰ ਸਬੰਧੀ ਜਾਣਕਾਰੀ ਲੈਣੀ ਚਾਹੁੰਦੇ ਹਨ, ਉਨ੍ਹਾਂ ਨੂੰ ਮੁਫ਼ਤ ਕਰੀਅਰ ਕਾਊਂਸਲਿੰਗ ਕੀਤੀ ਜਾਂਦੀ ਹੈ। ਜੋ ਪ੍ਰਾਰਥੀ ਨੌਕਰੀਆਂ ਸਬੰਧੀ ਜਾਣਕਾਰੀ ਪ੍ਰਾਪਤ ਕਰਨੀ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਦਫਤਰ ਦੇ ਪਲੇਸਮੈਂਟ ਸੈੱਲ ਦੁਆਰਾ ਨੌਕਰੀਆਂ ਦੇਣ ਦੇ ਉਪਰਾਲੇ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਜੋ ਪ੍ਰਾਰਥੀ ਸਵੈ ਰੋਜ਼ਗਾਰ ਸਕੀਮਾਂ ਤਹਿਤ ਲੋਨ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਸਵੈ ਰੋਜ਼ਗਾਰ ਸਕੀਮਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਇਸ ਦਫਤਰ ਵਿਖੇ ਲੋਨ ਦੇਣ ਵਾਲੇ ਵਿਭਾਗ ਵੱਖੋ—ਵੱਖ ਦਿਨਾਂ ਵਿੱਚ ਰੋਸਟਰ ਅਨੁਸਾਰ ਬੈਠਦੇ ਹਨ ਅਤੇ ਉਨ੍ਹਾਂ ਵੱਲੋਂ ਬਿਊਰੋ ਵਿਖੇ ਵਿਜ਼ਟ ਕਰਨ ਵਾਲੇ ਪ੍ਰਾਰਥੀਆਂ ਨੂੰ ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਟਾਫ ਵਲੋਂ ਸਰਕਾਰ ਵੱਲੋਂ ਕਰਵਾਏ ਜਾਂਦੇ ਮੁਫ਼ਤ ਸਕਿੱਲ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਸੇ ਤਰ੍ਹਾਂ ਨੌਜਵਾਨ ਰੋਜ਼ਗਾਰ ਬਿਊਰੋ ਦੀ ਰੋਜ਼ਗਾਰ ਮੋਬਾਇਲ ਐਪ ਡੀ ਬੀ ਈ ਈ ਆਨਲਾਈਨ ਗੂਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰਕੇ ਅਤੇ ਇਸ ਐਪ ਰਾਹੀਂ ਘਰ ਬੈਠੇ ਹੀ ਪ੍ਰਾਈਵੇਟ ਨੌਕਰੀਆਂ ਦੀ ਭਰਤੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈ ਸਕਦੇ ਹਨ।                 ਜਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਨੇ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਮ.ਐਸ.ਡੀ.ਸੀ. ਬਿਲਡਿੰਗ, ਪਹਿਲੀ ਮੰਜ਼ਿਲ, ਸਰਕਾਰੀ ਆਈ.ਟੀ.ਆਈ. ਕੰਪਲੈਕਸ, ਜਲੰਧਰ ਰੋਡ, ਹੁਸ਼ਿਆਰਪੁਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਵਿਜ਼ਿਟ ਕਰਕੇ ਇਨ੍ਹਾਂ ਸਾਰੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।           

Continue Reading