ਈਕੋ ਫਰੈਂਡਲੀ ਟੂਰਿਜ਼ਮ ਵਜੋਂ ਉਭਰੇਗਾ ਹੁਸ਼ਿਆਰਪੁਰ : ਲਾਲ ਚੰਦ ਕਟਾਰੂਚੱਕ

ਜੰਗਲਾਤ ਤੇ ਜੰਗਲੀ ਜੀਵ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹੁਸ਼ਿਆਰਪੁਰ ਨੂੰ ਈਕੋ ਫਰੈਂਡਲੀ ਟੂਰਿਜ਼ਮ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਥਾਨਾ ਡੈਮ ਵਿਚ ਸਥਾਪਿਤ ਥਾਨਾ ਨੇਚਰ ਰੀਟਰੀਟ ਅਤੇ ਜੰਗਲ ਸਫਾਰੀ ਤੋਂ ਇਸ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਅਤੇ ਹੁਣ ਹੁਸ਼ਿਆਰਪੁਰ ਦੀਆਂ ਹੋਰਨਾਂ ਥਾਵਾਂ ’ਤੇ ਵੀ ਇਸੇ ਤਰ੍ਹਾਂ ਦੀ […]

Continue Reading

ਜ਼ਿਲ੍ਹਾ ਮੈਜਿਸਟਰੇਟ ਵਲੋਂ 26 ਜਨਵਰੀ ਨੂੰ ਜ਼ਿਲ੍ਹੇ ’ਚ ਡਰੋਨ ਦੀ ਵਰਤੋਂ ’ਤੇ ਲਗਾਈ ਗਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿਚ 26 ਜਨਵਰੀ 2023 ਨੂੰ ਬਿਨ੍ਹਾਂ ਮਨਜ਼ੂਰੀ ਦੇ ਡਰੋਨ ਕੈਮਰਾ ਚਲਾਉਣ / ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਉਨ੍ਹਾਂ ਦੱਸਿਆ ਕਿ ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਪੁਲਿਸ ਲਾਈਨ […]

Continue Reading

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਦਾ ਉਮੀਦਵਾਰ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ:— ਜਿਲ੍ਹਾ ਰੋਜ਼ਗਾਰ ਅਫਸਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਲਈ ਰੋਜ਼ਗਾਰ ਦੇ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮੁਫ਼ਤ ਇੰਟਰਨੈੱਟ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਜਿਨ੍ਹਾਂ ਪ੍ਰਾਰਥੀਆਂ ਵੱਲੋਂ ਕੋਈ ਦਾਖਲੇ ਸਬੰਧੀ ਜਾਂ ਨੌਕਰੀ ਸਬੰਧੀ ਅਪਲਾਈ ਕਰਨਾ ਹੁੰਦਾ ਹੈ ਤਾਂ ਉਹ ਪ੍ਰਾਰਥੀ ਮੁਫ਼ਤ ਇੰਟਰਨੈੱਟ ਦੀ ਸਹੂਲਤ ਰਾਹੀਂ ਅਲਪਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਜਿਹੜੇ ਪ੍ਰਾਰਥੀ ਭਵਿੱਖ ਦੇ ਕਰੀਅਰ ਸਬੰਧੀ ਜਾਣਕਾਰੀ ਲੈਣੀ ਚਾਹੁੰਦੇ ਹਨ, ਉਨ੍ਹਾਂ ਨੂੰ ਮੁਫ਼ਤ ਕਰੀਅਰ ਕਾਊਂਸਲਿੰਗ ਕੀਤੀ ਜਾਂਦੀ ਹੈ। ਜੋ ਪ੍ਰਾਰਥੀ ਨੌਕਰੀਆਂ ਸਬੰਧੀ ਜਾਣਕਾਰੀ ਪ੍ਰਾਪਤ ਕਰਨੀ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਦਫਤਰ ਦੇ ਪਲੇਸਮੈਂਟ ਸੈੱਲ ਦੁਆਰਾ ਨੌਕਰੀਆਂ ਦੇਣ ਦੇ ਉਪਰਾਲੇ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਜੋ ਪ੍ਰਾਰਥੀ ਸਵੈ ਰੋਜ਼ਗਾਰ ਸਕੀਮਾਂ ਤਹਿਤ ਲੋਨ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਸਵੈ ਰੋਜ਼ਗਾਰ ਸਕੀਮਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਇਸ ਦਫਤਰ ਵਿਖੇ ਲੋਨ ਦੇਣ ਵਾਲੇ ਵਿਭਾਗ ਵੱਖੋ—ਵੱਖ ਦਿਨਾਂ ਵਿੱਚ ਰੋਸਟਰ ਅਨੁਸਾਰ ਬੈਠਦੇ ਹਨ ਅਤੇ ਉਨ੍ਹਾਂ ਵੱਲੋਂ ਬਿਊਰੋ ਵਿਖੇ ਵਿਜ਼ਟ ਕਰਨ ਵਾਲੇ ਪ੍ਰਾਰਥੀਆਂ ਨੂੰ ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਟਾਫ ਵਲੋਂ ਸਰਕਾਰ ਵੱਲੋਂ ਕਰਵਾਏ ਜਾਂਦੇ ਮੁਫ਼ਤ ਸਕਿੱਲ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਸੇ ਤਰ੍ਹਾਂ ਨੌਜਵਾਨ ਰੋਜ਼ਗਾਰ ਬਿਊਰੋ ਦੀ ਰੋਜ਼ਗਾਰ ਮੋਬਾਇਲ ਐਪ ਡੀ ਬੀ ਈ ਈ ਆਨਲਾਈਨ ਗੂਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰਕੇ ਅਤੇ ਇਸ ਐਪ ਰਾਹੀਂ ਘਰ ਬੈਠੇ ਹੀ ਪ੍ਰਾਈਵੇਟ ਨੌਕਰੀਆਂ ਦੀ ਭਰਤੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈ ਸਕਦੇ ਹਨ।                 ਜਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਨੇ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਮ.ਐਸ.ਡੀ.ਸੀ. ਬਿਲਡਿੰਗ, ਪਹਿਲੀ ਮੰਜ਼ਿਲ, ਸਰਕਾਰੀ ਆਈ.ਟੀ.ਆਈ. ਕੰਪਲੈਕਸ, ਜਲੰਧਰ ਰੋਡ, ਹੁਸ਼ਿਆਰਪੁਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਵਿਜ਼ਿਟ ਕਰਕੇ ਇਨ੍ਹਾਂ ਸਾਰੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।           

Continue Reading

74ਵੇਂ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਵਿੱਚ ਸ਼ਿਰਕਤ ਕੀਤੀ ਗਈ।ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਕਮਾਂਡਰ ਨੌਜਵਾਨ ਆਈ.ਪੀ.ਐਸ. ਅਧਿਕਾਰੀ ਮਨਿੰਦਰ ਸਿੰਘ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ […]

Continue Reading